ਹਰਿਆਣਾ ਸਰਕਾਰ ਨੇ ਸਟੇਟ ਵਿਜੀਲੈਂਸ ਬਿਊਰੋ ਦਾ ਨਾਂ ਬਦਲ ਰੱਖਿਆ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ

ਹਰਿਆਣਾ ਸਰਕਾਰ ਨੇ ਸਟੇਟ ਵਿਜੀਲੈਂਸ ਬਿਊਰੋ ਦਾ ਨਾਮ ਬਦਲ ਕੇ ਭ੍ਰਿਸ਼ਟਾਚਾਰ ਰੋਕੂ ਬਿਊਰੋ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

By  Aarti January 31st 2023 05:57 PM

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਰਾਜ ਵਿਜੀਲੈਂਸ ਬਿਊਰੋ ਦਾ ਨਾਮ ਬਦਲ ਕੇ ਭ੍ਰਿਸ਼ਟਾਚਾਰ ਰੋਕੂ ਬਿਊਰੋ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਡਿਵੀਜ਼ਨਲ ਵਿਜੀਲੈਂਸ ਬਿਊਰੋ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀਜ਼) ਅਤੇ ਪੁਲਿਸ ਸੁਪਰਡੈਂਟਾਂ ਨਾਲ ਹੋਈ ਇੱਕ ਅਹਿਮ ਮੀਟਿੰਗ ਵਿੱਚ ਲਿਆ ਗਿਆ।

ਮੀਟਿੰਗ ਵਿੱਚ ਮੁੱਖ ਸਕੱਤਰ ਸੰਜੀਵ ਕੌਸ਼ਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਡੀ.ਐਸ ਢੇਸੀ ਅਤੇ ਸੀਆਈਡੀ ਦੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਅਲੋਕ ਮਿੱਤਲ ਵੀ ਹਾਜ਼ਰ ਸਨ।

ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਭਾਵੇਂ ਉਹ ਅਧਿਕਾਰੀ, ਕਰਮਚਾਰੀ ਜਾਂ ਕੋਈ ਹੋਰ ਵਿਅਕਤੀ ਹੋਵੇ। ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੇ ਅਧਿਕਾਰੀਆਂ ਨੂੰ ਹੋਰ ਸਰਗਰਮੀ ਨਾਲ ਕੰਮ ਕਰਨਾ ਹੋਵੇਗਾ ਤਾਂ ਜੋ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾ ਸਕੇ। 

ਇਹ ਵੀ ਪੜ੍ਹੋ: ਕੁੱਤਿਆਂ ਵੱਲੋਂ ਵੱਢੇ ਜਾਣ ਦੇ ਮਾਮਲਿਆਂ 'ਚ ਪੰਜਾਬ ਦੇਸ਼ 'ਚ ਸਭ ਤੋਂ ਮੋਹਰੀ !

Related Post