Chandigarh ’ਚ ਹਰਿਆਣਾ ਪੁਲਿਸ ਦੇ ਕਾਂਸਟੇਬਲ ਦਾ ਕਤਲ, ਮੂੰਹ ’ਤੇ ਪੱਥਰ ਮਾਰਕੇ ਉਤਾਰਿਆ ਮੌਤ ਦੇ ਘਾਟ

ਮੁੱਢਲੀ ਜਾਂਚ ’ਚ ਲੁੱਟਖੋਹ ਦੀ ਵਾਰਦਾਤ ਦੱਸੀ ਜਾ ਰਹੀ ਹੈ। ਕਿਉਂਕਿ ਪੁਲਿਸ ਮੁਲਾਜ਼ਮ ਦਾ ਮੋਬਾਈਲ ਤੇ ਪਰਸ ਗਾਇਬ ਦੱਸਿਆ ਜਾ ਰਿਹਾ ਹੈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਅਜੀਤ ਸਿੰਘ ਵਜੋਂ ਹੋਈ ਹੈ।

By  Aarti April 23rd 2024 11:53 AM

Chandigarh News: ਚੰਡੀਗੜ੍ਹ ਦੇ ਸੈਕਟਰ 56 ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋ ਇੱਕ ਪੁਲਿਸ ਮੁਲਾਜ਼ਮ ਦੀ ਲਾਸ਼ ਬਰਾਮਦ ਹੋਈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਮੁਲਾਜ਼ਮ ਦਾ ਕਾਂਸਟੇਬਲ ਦੇ ਮੁੰਹ ਉੱਤੇ ਪੱਥਰ ਮਾਰ ਕੇ ਕਤਲ ਕੀਤਾ ਗਿਆ ਹੈ। ਇਹ ਵਾਰਦਾਤ ਸੈਕਟਰ 56 ਦੀ ਪੁਲਿਸ ਚੌਂਕੀ ਦੇ 100 ਮੀਟਰ ਦੀ ਦੂਰੀ ’ਤੇ ਵਾਪਰਿਆ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਮੁੱਢਲੀ ਜਾਂਚ ’ਚ ਲੁੱਟਖੋਹ ਦੀ ਵਾਰਦਾਤ ਦੱਸੀ ਜਾ ਰਹੀ ਹੈ। ਕਿਉਂਕਿ ਪੁਲਿਸ ਮੁਲਾਜ਼ਮ ਦਾ ਮੋਬਾਈਲ ਤੇ ਪਰਸ ਗਾਇਬ ਦੱਸਿਆ ਜਾ ਰਿਹਾ ਹੈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਅਜੀਤ ਸਿੰਘ ਵਜੋਂ ਹੋਈ ਹੈ। ਜੋ ਕਿ ਹਰਿਆਣਾ ਪੁਲਿਸ ’ਚ ਕਾਂਸਟੇਬਲ ਵਜੋਂ ਤੈਨਾਤ ਸੀ। 

ਇਹ ਵੀ ਪੜ੍ਹੋ: Punjab Weather Update: ਮੁੜ ਬਦਲੇਗਾ ਪੰਜਾਬ ’ਚ ਮੌਸਮ ਦਾ ਹਾਲ; ਗਰਮੀ ਤੋਂ ਮਿਲੇਗੀ ਰਾਹਤ, ਪਰ ਕਿਸਾਨਾਂ ਨੂੰ ਹੋ ਸਕਦੀ ਹੈ ਪਰੇਸ਼ਾਨੀ

Related Post