Jyoti Malhotra : ਜਾਸੂਸੀ ਮਾਮਲੇ ਚ ਗ੍ਰਿਫ਼ਤਾਰ ਜੋਤੀ ਮਲਹੋਤਰਾ ਦੀਆਂ ਵਧੀਆਂ ਮੁਸ਼ਕਲਾਂ, 4 ਦਿਨ ਦਾ ਹੋਰ ਵਧਿਆ ਪੁਲਿਸ ਰਿਮਾਂਡ

Jyoti Malhotra : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਆਰੋਪ ਵਿੱਚ ਗ੍ਰਿਫ਼ਤਾਰ ਯੂਟਿਊਬਰ ਜੋਤੀ ਮਲਹੋਤਰਾ ਦਾ ਪੁਲਿਸ ਰਿਮਾਂਡ ਵੀਰਵਾਰ ਨੂੰ ਚਾਰ ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਜੋਤੀ ਨੂੰ 17 ਮਈ ਨੂੰ ਹਰਿਆਣਾ ਦੇ ਹਿਸਾਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਸੀ

By  Shanker Badra May 22nd 2025 06:11 PM

Jyoti Malhotra : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਆਰੋਪ ਵਿੱਚ ਗ੍ਰਿਫ਼ਤਾਰ ਯੂਟਿਊਬਰ ਜੋਤੀ ਮਲਹੋਤਰਾ ਦਾ ਪੁਲਿਸ ਰਿਮਾਂਡ ਵੀਰਵਾਰ ਨੂੰ ਚਾਰ ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਜੋਤੀ ਨੂੰ 17 ਮਈ ਨੂੰ ਹਰਿਆਣਾ ਦੇ ਹਿਸਾਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਸੀ। ਪੁਲਿਸ ਰਿਮਾਂਡ ਵੀਰਵਾਰ 22 ਮਈ ਨੂੰ ਖਤਮ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਅਦਾਲਤ ਨੇ  ਜੋਤੀ ਦਾ ਪੁਲਿਸ ਰਿਮਾਂਡ 4 ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਪੁਲਿਸ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ।

ਜਾਂਚ ਵਿੱਚ ਸ਼ਾਮਲ ਅਧਿਕਾਰੀਆਂ ਦੇ ਹਵਾਲੇ ਨਾਲ ਮੀਡੀਆ ਵਿੱਚ ਕਿਹਾ ਜਾ ਰਿਹਾ ਹੈ ਕਿ ਜੋਤੀ ਦੇ ਪਾਕਿਸਤਾਨੀ ਆਈਐਸਆਈ ਏਜੰਟ ਨਾਲ ਸੰਪਰਕ ਹੋਣ ਦੇ ਸਬੂਤ ਮਿਲੇ ਹਨ। ਹਾਲਾਂਕਿ ਮਾਰਚ ਤੋਂ ਬਾਅਦ ਜੋਤੀ ਅਤੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀ ਦਾਨਿਸ਼ ਵਿਚਕਾਰ ਗੱਲਬਾਤ ਦਾ ਕੋਈ ਰਿਕਾਰਡ ਨਹੀਂ ਮਿਲਿਆ ਪਰ ਇਹ ਕਿਹਾ ਜਾ ਰਿਹਾ ਹੈ ਕਿ ਜੋਤੀ 'ਆਪ੍ਰੇਸ਼ਨ ਸਿੰਦੂਰ' ਦੌਰਾਨ ਦਾਨਿਸ਼ ਦੇ ਸੰਪਰਕ ਵਿੱਚ ਸੀ। ਜਾਂਚ ਏਜੰਸੀਆਂ ਨੇ ਜੋਤੀ ਦੇ 3 ਮੋਬਾਈਲ ਫੋਨ ਅਤੇ ਲੈਪਟਾਪ ਫੋਰੈਂਸਿਕ ਜਾਂਚ ਲਈ ਭੇਜ ਦਿੱਤੇ ਹਨ।

 ਕੌਣ ਹੈ ਯੂਟਿਊਬਰ ਜੋਤੀ ਮਲਹੋਤਰਾ ?

ਜੋਤੀ ਹਰਿਆਣਾ ਦੇ ਹਿਸਾਰ ਦੀ ਰਹਿਣ ਵਾਲੀ ਹੈ। ਉਹ ਗੁਰੂਗ੍ਰਾਮ ਵਿੱਚ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦੀ ਸੀ ਪਰ ਲੌਕਡਾਊਨ ਦੌਰਾਨ ਉਸਦੀ ਨੌਕਰੀ ਚਲੀ ਗਈ। ਇਸ ਤੋਂ ਬਾਅਦ ਜੋਤੀ ਨੇ ਯੂਟਿਊਬ 'ਤੇ 'ਟ੍ਰੈਵਲ ਵਿਦ ਜੋ' ਨਾਮ ਦਾ ਇੱਕ ਚੈਨਲ ਬਣਾਇਆ ਅਤੇ ਧਾਰਮਿਕ ਅਤੇ ਸੈਰ-ਸਪਾਟਾ ਸਥਾਨਾਂ ਦੇ ਵੀਡੀਓ ਅਪਲੋਡ ਕਰਨੇ ਸ਼ੁਰੂ ਕਰ ਦਿੱਤੇ।


Related Post