NSA On Amritpal Singh: ਕੀ ਕਰ ਰਹੇ ਨੇ 80 ਹਜ਼ਾਰ ਪੁਲਿਸ ਮੁਲਾਜ਼ਮ, ਇੰਟੈਲੀਜੈਂਸ ਫੈਲੀਅਰ ਦਾ ਮਾਮਲਾ : ਹਾਈਕੋਰਟ

'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ 'ਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ 'ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵੱਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੀ ਮੌਜੂਦ ਸਨ।

By  Ramandeep Kaur March 21st 2023 01:05 PM -- Updated: March 21st 2023 02:04 PM

ਚੰਡੀਗੜ੍ਹ: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ 'ਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ 'ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵੱਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੀ ਮੌਜੂਦ ਸਨ। ਅਦਾਲਤ ਨੇ ਪੰਜਾਬ ਸਰਕਾਰ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਅਜੇ ਵੀ ਫ਼ਰਾਰ ਹੈ ਤਾਂ 80 ਹਜ਼ਾਰ ਪੁਲਿਸ ਕੀ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ 'ਤੇ ਐਨਐਸਏ ਲਗਾਇਆ ਗਿਆ ਹੈ।

ਇਸਦੀ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਗਈ ਹੈ। ਹਾਈਕੋਰਟ ਨੇ ਇਸ ਪੂਰੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ ਕਿ ਇਹ ਸਾਫ਼ ਤੌਰ 'ਤੇ ਇੰਟੈਲੀਜੈਂਸ ਫੈਲੀਅਰ ਦਾ ਮਾਮਲਾ ਹੈ। ਹਾਈਕੋਰਟ ਨੇ ਹੁਣ ਇਸ ਮਾਮਲੇ 'ਚ ਐਡਵੋਕੇਟ ਤਨੂੰ ਬੇਦੀ ਨੂੰ ਸਹਿਯੋਗ ਦੇਣ ਲਈ ਨਿਯੁਕਤ ਕੀਤਾ ਹੈ। 

ਹਾਈਕੋਰਟ ਦਾ ਕਹਿਣਾ ਹੈ ਕਿ ਜਦੋਂ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਸੀ ਤਾਂ ਹੁਣ ਤੱਕ ਸਰਕਾਰ ਕੀ ਕਰ ਰਹੀ ਸੀ। ਉਹ ਹਥਿਆਰਾਂ  ਦੇ ਨਾਲ ਘੁੰਮ ਰਹੇ ਸਨ, ਇੰਨੀ ਪੁਲਿਸ ਦੇ ਬਾਵਜੂਦ ਉਹ ਫ਼ਰਾਰ ਹੋਣ 'ਚ ਕਿਵੇਂ ਕਾਮਯਾਬ ਹੋਏ। 80000 ਪੁਲਿਸ ਕੀ ਕਰ ਰਹੀ ਹੈ,  ਜਦੋਂ ਦੇਸ਼ ਦੀ ਸੁਰੱਖਿਆ ਖਤਰੇ ਵਿੱਚ ਹੈ। ਸਰਕਾਰ ਦਾ ਕਹਿਣਾ ਹੈ ਕਿ ਉਹ ਪੂਰੀ ਕੋਸ਼ਿਸ਼ ਕਰ ਰਹੀ ਹੈ। 

ਦੱਸ ਦਈਏ ਕਿ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਦਾਲਤ 'ਚ ਮੌਜੂਦ ਸਨ ਪਰ ਹਾਈਕੋਰਟ ਨੇ ਸਾਫ਼ ਕਰ ਦਿੱਤਾ ਕਿ ਉਨ੍ਹਾਂ ਨੇ ਇਹ ਮੰਗ ਦਾਖਲ ਨਹੀਂ ਕੀਤੀ ਤਾਂ ਉਹ ਪਿੱਛੇ ਜਾ ਕੇ ਬੈਠ ਜਾਣ।


ਇਹ ਵੀ ਪੜ੍ਹੋ: Jathedar Giani Harpreet Singh: ਮੌਜੂਦਾ ਹਲਾਤਾਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ


Related Post