ਆਊਟਸੋਰਸ ਸਿਹਤ ਕਾਮਿਆਂ ਦਾ ਪੰਜਾਬ ਸਰਕਾਰ ਖਿਲਾਫ਼ ਹੱਲਾ ਬੋਲ, 31 ਨੂੰ ਸਿਹਤ ਮੰਤਰੀ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

Health Department Employees protest : ਆਊਟਸੋਰਸ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 31 ਅਗਸਤ 2026, ਦਿਨ ਸੋਮਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼, ਪਟਿਆਲਾ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ।

By  KRISHAN KUMAR SHARMA August 30th 2026 01:28 PM -- Updated: August 30th 2026 01:34 PM

Punjab Government Outsource Employees : ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 31 ਅਗਸਤ 2026, ਦਿਨ ਸੋਮਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਦੀ ਰਿਹਾਇਸ਼, ਪਟਿਆਲਾ (Patiala News) ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਕਿਹਾ ਕਿ ਆਊਟਸੋਰਸ ਸਿਹਤ ਵਿਭਾਗ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਸਰਕਾਰ ਦੇ ਧਿਆਨ ਵਿੱਚ ਮਾਮਲਾ ਲਿਆਉਂਦੇ ਆ ਰਹੇ ਹਨ, ਪਰ ਅਜੇ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ...Amritsar Airport 'ਤੇ Spice Jet ਦੀ ਦੁਬਈ ਜਾਣ ਵਾਲੀ ਫਲਾਈਟ ਹੋਈ 17 ਘੰਟੇ ਲੇਟ; ਧੁੱਪ ’ਚ ਬੱਚਿਆਂ ਸਮੇਤ ਯਾਤਰੀ ਪਰੇਸ਼ਾਨ

ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਾਜੇਸ਼ ਪਵਾਰ ਨੇ ਕਿਹਾ ਕਿ 31 ਅਗਸਤ ਨੂੰ ਹੋਣ ਵਾਲੇ ਇਸ ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਊਟਸੋਰਸ ਸਿਹਤ ਵਿਭਾਗ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਧਰਨੇ ਰਾਹੀਂ ਸਰਕਾਰ ਦੇ ਸਾਹਮਣੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।

ਯੂਨੀਅਨ ਵੱਲੋਂ ਕਿਉਂ ਲਾਇਆ ਜਾ ਰਿਹਾ ਧਰਨਾ ?

ਯੂਨੀਅਨ ਦੇ ਆਰਗਨਾਈਜ਼ਰ ਹਰਪਾਲ ਸਿੰਘ ਟਿਵਾਣਾ ਨੇ ਕਿਹਾ ਕਿ ਧਰਨੇ ਦਾ ਮੁੱਖ ਉਦੇਸ਼ ਸਰਕਾਰ ਦਾ ਧਿਆਨ ਆਊਟਸੋਰਸ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਖਿੱਚਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਹੱਲ ਕਰਨਾ ਚਾਹੀਦਾ ਹੈ। ਜਨਰਲ ਸਕੱਤਰ ਸਰਬਜੀਤ ਸਿੰਘ ਨੇ ਕਿਹਾ ਕਿ ਧਰਨੇ ਦੌਰਾਨ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ ਅਤੇ ਪੰਜਾਬ ਭਰ ਤੋਂ ਮੁਲਾਜ਼ਮ ਇਕਜੁੱਟ ਹੋ ਕੇ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣਗੇ।

ਪ੍ਰੈਸ ਸਕੱਤਰ ਹਰਵਿੰਦਰਪਾਲ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਵਧਾਉਣ ਅਤੇ ਹੋਰ ਸਖ਼ਤ ਪ੍ਰੋਗਰਾਮ ਉਲੀਕਣ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ।

ਇਸ ਮੌਕੇ ਸੂਬਾ ਜਨਰਲ ਸਕੱਤਰ ਹਰਮਨਦੀਪ ਸਿੰਘ ਸਿੱਧੂ, ਸੂਬਾ ਵਿੱਤ ਸਕੱਤਰ ਨਾਜਰ ਸਿੰਘ, ਸਹਾਇਕ ਖ਼ਜ਼ਾਨਚੀ ਵੀਰਪਾਲ ਕੌਰ, ਜੁਆਇੰਟ ਸਕੱਤਰ ਡਾ. ਦੀਸ਼ਾ ਛਾਬੜਾ ਅਤੇ ਰਮਨਪ੍ਰੀਤ ਕੌਰ, ਆਰਗਨਾਈਜ਼ਰ ਜਤਿੰਦਰ ਸਿੰਘ ਅਤੇ ਦਫ਼ਤਰ ਸਕੱਤਰ ਜਗਮੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ...Moga ’ਚ 3 ਸਾਲਾਂ ਮਾਸੂਮ ਆਇਆ ਟਰੈਕਟਰ ਟਰਾਲੇ ਦੀ ਲਪੇਟ ’ਚ; ਹੋਈ ਮੌਤ, ਇੰਝ ਵਾਪਰਿਆ ਸੀ ਹਾਦਸਾ

Related Post