ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ Dy CM ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜਮਾਨਤ ’ਤੇ ਫੈਸਲਾ ਭਲਕੇ
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜੀ 'ਤੇ ਕਰੀਬ ਢਾਈ ਘੰਟੇ ਤੱਕ ਬਹਿਸ ਚੱਲੀ। ਉਥੇ ਹੀ ਫਰੀਦਕੋਟ ਅਦਾਲਤ ਵੱਲੋਂ ਕੋਈ ਆਰਡਰ ਜਾਰੀ ਨਹੀਂ ਕੀਤਾ ਗਿਆ, ਇਸ ਲਈ ਕੱਲ੍ਹ ਤੱਕ ਦਾ ਸਮਾਂ ਰੱਖਿਆ ਗਿਆ ਹੈ।

ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜੀ 'ਤੇ ਕਰੀਬ ਢਾਈ ਘੰਟੇ ਤੱਕ ਬਹਿਸ ਚੱਲੀ। ਉਥੇ ਹੀ ਫਰੀਦਕੋਟ ਅਦਾਲਤ ਵੱਲੋਂ ਕੋਈ ਆਰਡਰ ਜਾਰੀ ਨਹੀਂ ਕੀਤਾ ਗਿਆ, ਇਸ ਲਈ ਕੱਲ੍ਹ ਤੱਕ ਦਾ ਸਮਾਂ ਰੱਖਿਆ ਗਿਆ ਹੈ।
ਦੱਸ ਦਈਏ ਕਿ ਸਿਟ ਵੱਲੋਂ ਫਰੀਦਕੋਟ ਅਦਾਲਤ 'ਚ ਚਾਰਜਸ਼ੀਟ ਦਾਖ਼ਲ ਕਰਨ ਤੋਂ ਬਾਅਦ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਹੋਰ ਵਿਅਕਤੀਆਂ ਨੂੰ ਸੰਮਨ ਭੇਜੇ ਸਨ, ਜਿਸ 'ਤੇ ਬਾਦਲ ਪਰਿਵਾਰ ਵੱਲੋਂ 9 ਮਾਰਚ ਨੂੰ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ: Kuldeep Singh Viad: ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ 'ਤੇ FIR