Bikram Singh Majithia ਦੀ ਜ਼ਮਾਨਤ ਪਟੀਸ਼ਨ ’ਤੇ ਹੁਣ 1 ਅਗਸਤ ਨੂੰ ਹੋਵੇਗੀ ਸੁਣਵਾਈ; ਮਾਮਲੇ ਨੂੰ ਲਟਕਾਉਣ ’ਚ ਜੁਟੀ ਪੰਜਾਬ ਸਰਕਾਰ- ਵਕੀਲ

ਦੱਸ ਦਈਏ ਕਿ ਮੁਹਾਲੀ ਕੋਰਟ ’ਚ ਮਾਮਲੇ ਸਬੰਧੀ 1 ਅਗਸਤ ਨੂੰ ਅਗਲੀ ਸੁਣਵਾਈ ਹੋਵੇਗੀ। ਇਸ ਸਬੰਧ ’ਚ ਅਕਾਲੀ ਆਗੂ ੂਬਿਕਰਮ ਸਿੰਘ ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਮਾਮਲੇ ਨੂੰ ਲਟਕਾਉਣ ’ਚ ਜੁਟੀ ਹੋਈ ਹੈ।

By  Aarti July 30th 2025 03:27 PM -- Updated: July 30th 2025 04:34 PM

Bikram Singh Majithia News : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਪਟੀਸ਼ਨ ’ਤੇ ਸੁਣਵਾਈ ਨੂੰ ਮੁੜ ਅੱਗੇ ਵਧਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸਵੇਰੇ 10:30 ਵਜੇ ਤੋਂ ਦੁਪਹਿਰ 3 ਵਜੇ ਤੱਕ ਸੁਣਵਾਈ ਹੋਈ, ਜਿਸ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪਣੋ ਆਪਣੇ ਪੱਖ ਰੱਖੇ। 

ਦੱਸ ਦਈਏ ਕਿ ਮੁਹਾਲੀ ਕੋਰਟ ’ਚ ਮਾਮਲੇ ਸਬੰਧੀ 1 ਅਗਸਤ ਨੂੰ ਅਗਲੀ ਸੁਣਵਾਈ ਹੋਵੇਗੀ। ਇਸ ਸਬੰਧ ’ਚ ਅਕਾਲੀ ਆਗੂ ੂਬਿਕਰਮ ਸਿੰਘ ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਮਾਮਲੇ ਨੂੰ ਲਟਕਾਉਣ ’ਚ ਜੁਟੀ ਹੋਈ ਹੈ। 

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਕੇਸ ਦੀ ਲਾਈਵ ਸਟ੍ਰੀਮਿੰਗ ਲਈ ਉਨ੍ਹਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਆਪਣੇ ਦਾਅਵਿਆਂ ਨੂੰ ਸਰਕਾਰ ਸਾਬਿਤ ਨਹੀਂ ਕਰ ਪਾ ਰਹੀ ਹੈ। ਸਰਕਾਰ ਵੱਲੋਂ ਸਿਰਫ ਮੀਡੀਆ ਟ੍ਰਾਈਲ ਚਲਾਇਆ ਗਿਆ ਹੈ। 

ਕਾਬਿਲੇਗੌਰ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੀ ਟੀਮ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। ਇਸ ਸਮੇਂ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਨਵੀਂ ਜੇਲ੍ਹ ’ਚ ਹਨ। 

Related Post