Punjab Weather Update: ਕਈ ਸੂਬਿਆਂ ’ਚ ਗਰਮੀ ਦਾ ਕਹਿਰ; ਪੰਜਾਬ ਚ ਪਵੇਗਾ ਮੀਂਹ, ਜਾਣੋ ਮੌਸਮ ਬਾਰੇ IMD ਦੀ ਤਾਜ਼ਾ ਅਪਡੇਟ
ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 28 ਅਪ੍ਰੈਲ ਨੂੰ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ ਅਤੇ ਕਰਨਾਟਕ ਵਿੱਚ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ 'ਚ ਗਰਜ ਨਾਲ ਮੀਂਹ ਪੈ ਸਕਦਾ ਹੈ।
Weather Update: ਦੇਸ਼ 'ਚ ਅਪ੍ਰੈਲ ਮਹੀਨੇ ’ਚ ਗਰਮੀ ਦਾ ਕਹਿਰ ਜਾਰੀ ਹੈ। ਹਾਲਾਂਕਿ, ਕੁਝ ਸੂਬਿਆਂ ਵਿੱਚ ਮੀਂਹ ਅਤੇ ਬਰਫਬਾਰੀ ਕਾਰਨ ਮੌਸਮ ਹਲਕਾ ਬਣਿਆ ਹੋਇਆ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 28 ਅਪ੍ਰੈਲ ਨੂੰ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ ਅਤੇ ਕਰਨਾਟਕ ਵਿੱਚ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਅਰੁਣਾਚਲ ਪ੍ਰਦੇਸ਼ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ 'ਚ ਗਰਜ ਨਾਲ ਮੀਂਹ ਪੈ ਸਕਦਾ ਹੈ।
ਜਦਕਿ ਅੱਜ ਯਾਨੀ 28 ਅਪ੍ਰੈਲ ਨੂੰ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ 'ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਥੋੜ੍ਹੇ-ਥੋੜ੍ਹੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਦਿੱਲੀ ਵਿੱਚ ਗਰਮੀ ਵਧਣ ਦੀ ਸੰਭਾਵਨਾ ਹੈ ਅਤੇ ਪਾਰਾ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 22 ਤੋਂ 23 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: MDH ਨੇ ਸਾਰੇ ਇਲਜ਼ਾਮਾਂ ਨੂੰ ਨਕਾਰਿਆ, ਕਿਹਾ- ਮਸਾਲਿਆਂ 'ਚ ਕੀਟਨਾਸ਼ਕਾਂ ਕਾਰਨ ਕੈਂਸਰ ਹੋਣ ਦੇ ਇਲਜ਼ਾਮ ਬੇਬੁਨਿਆਦ