Heatwave Alert: ਪੰਜਾਬ, ਚੰਡੀਗੜ੍ਹ ਸਮੇਤ ਇਨ੍ਹਾਂ ਰਾਜਾਂ ਲਈ ਰੈਡ ਅਲਰਟ ਜਾਰੀ, ਜਾਣੋ ਕਦੋਂ ਮਿਲੇਗੀ ਰਾਹਤ
Weather News: ਹੁਣ ਭਾਰਤੀ ਮੌਸਮ ਵਿਭਾਗ ਨੇ ਆਉਂਦੇ ਦਿਨਾਂ 'ਚ ਗਰਮੀ ਦੇ ਹੋਰ ਵਧਣ ਨੂੰ ਲੈ ਕੇ 'ਰੈਡ' ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦਿੱਲੀ, ਰਾਜਸਥਾਨ, ਪੱਛਮੀ ਉਤਰ ਪ੍ਰਦੇਸ਼ ਅਤੇ ਗੁਜਰਾਤ ਰਾਜਾਂ ਲਈ ਇਹ ਅਲਰਟ ਜਾਰੀ ਕੀਤਾ ਹੈ।
Red Alert for Punjab Chandigarh: ਉਤਰ ਭਾਰਤ 'ਚ ਲਗਾਤਾਰ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਹੁਣ ਭਾਰਤੀ ਮੌਸਮ ਵਿਭਾਗ ਨੇ ਆਉਂਦੇ ਦਿਨਾਂ 'ਚ ਗਰਮੀ ਦੇ ਹੋਰ ਵਧਣ ਨੂੰ ਲੈ ਕੇ 'ਰੈਡ' ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦਿੱਲੀ, ਰਾਜਸਥਾਨ, ਪੱਛਮੀ ਉਤਰ ਪ੍ਰਦੇਸ਼ ਅਤੇ ਗੁਜਰਾਤ ਰਾਜਾਂ ਲਈ ਇਹ ਅਲਰਟ ਜਾਰੀ ਕੀਤਾ ਹੈ।
ਪੂਰੇ ਉੱਤਰ ਭਾਰਤ ਵਿੱਚ ਹੀਟਵੇਵ ਦੇ ਹਾਲਾਤ ਤੋਂ ਅਜੇ ਤੱਕ ਕੋਈ ਰਾਹਤ ਵਾਲੀ ਖ਼ਬਰ ਨਹੀਂ ਹੈ। ਰਿਪੋਰਟ ਅਨੁਸਾਰ ਜਿੱਥੇ ਅੱਤ ਦੀ ਗਰਮੀ ਲੋਕਾਂ ਦੀ ਰੋਜ਼ੀ-ਰੋਟੀ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਿਤ ਕਰ ਰਹੀ ਹੈ, ਉੱਥੇ ਹੀ ਸ਼ਨੀਵਾਰ ਨੂੰ ਰਾਜਸਥਾਨ 'ਚ ਸਭ ਤੋਂ ਵੱਧ ਤਾਪਮਾਨ 50 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਾਰਤ ਮੌਸਮ ਵਿਭਾਗ (IMD) ਨੇ ਕਿਹਾ ਕਿ ਇਹ 1 ਜੂਨ, 2019 ਤੋਂ ਬਾਅਦ ਦੇਸ਼ ਵਿੱਚ ਰਿਕਾਰਡ ਕੀਤਾ ਗਿਆ ਸਭ ਤੋਂ ਉੱਚ-ਤਾਪਮਾਨ ਸੀ। ਇਸਤੋਂ ਪਹਿਲਾਂ ਰਾਜਸਥਾਨ ਦੇ ਚੁਰੂ ਵਿੱਚ ਵੀ 50.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਸੀ।
ਮਾਹਰਾਂ ਦੇ ਅਨੁਸਾਰ 29 ਮਈ ਤੱਕ ਦਿੱਲੀ, ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ 'ਚ ਵੀ ਅੱਤ ਦੀ ਗਰਮੀ ਦਾ ਕਹਿਰ ਵਿਖਾਈ ਦੇਣ ਦੀ ਸੰਭਾਵਨਾ ਹੈ।
ਸ਼ਨੀਵਾਰ 45 ਡਿਗਰੀ ਦਰਜ ਕੀਤਾ ਗਿਆ ਇਨ੍ਹਾਂ ਰਾਜਾਂ 'ਚ ਪਾਰਾ
ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਘੱਟੋ-ਘੱਟ 17 ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਦਰਜ ਕੀਤਾ ਗਿਆ।
ਲਗਾਤਾਰ ਵਧ ਰਹੀ ਗਰਮੀ ਦਾ ਅਸਰ ਦੇਸ਼ ਦੇ ਉੱਤਰੀ ਮੈਦਾਨੀ ਅਤੇ ਕੇਂਦਰੀ ਖੇਤਰਾਂ ਵਿੱਚ ਹੀ ਨਹੀਂ ਸਗੋਂ ਹਿਮਾਚਲ ਪ੍ਰਦੇਸ਼, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਵੀ ਮਹਿਸੂਸ ਕੀਤਾ ਜਾ ਰਿਹਾ ਹੈ। ਪੱਛਮੀ ਬੰਗਾਲ ਦੇ ਕੂਚ ਬਿਹਾਰ (40.5 ਡਿਗਰੀ), ਅਸਾਮ ਦੇ ਸਿਲਚਰ (40) ਅਤੇ ਲੁਮਡਿੰਗ (43) ਅਤੇ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ (40.5) ਅਤੇ ਪਾਸੀਘਾਟ (39.6) ਨੇ ਸ਼ਨੀਵਾਰ ਨੂੰ ਆਪਣਾ ਸਭ ਤੋਂ ਉੱਚਾ ਤਾਪਮਾਨ ਦਰਜ ਕੀਤਾ।
ਇਹ ਵੀ ਪੜ੍ਹੋ: Heat Wave Alert: ਅੱਤ ਦੀ ਗਰਮੀ ਵਿੱਚ ਹਿਮਾਚਲ ਦੀ ਤਿਆਰੀ ਖਿੱਚੀ ਬੈਠੇ ਲੋਕਾਂ ਲਈ ਜ਼ਰੂਰੀ ਖ਼ਬਰ