Sudan crisis: ਸੂਡਾਨ ਦੀ ਰਾਜਧਾਨੀ ਖਾਰਤੂਮ ਵਿੱਚ ਗੋਲੀਬਾਰੀ ਅਤੇ ਧਮਾਕਿਆਂ ਕਾਰਨ ਵਧਿਆ ਤਣਾਅ, ਦੱਸੀ ਜਾ ਰਹੀ ਹੈ ਇਹ ਵਜ੍ਹਾਂ

ਅਰਧ ਸੈਨਿਕ ਬਲਾਂ ਅਤੇ ਦੇਸ਼ ਦੀ ਫੌਜ ਵਿਚਾਲੇ ਕਈ ਦਿਨਾਂ ਤੱਕ ਚੱਲੇ ਤਣਾਅ ਤੋਂ ਬਾਅਦ ਸੂਡਾਨ ਦੀ ਰਾਜਧਾਨੀ ਖਾਰਤੂਮ 'ਚ ਗੋਲੀਬਾਰੀ ਅਤੇ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ ਗਈ ਹੈ।

By  Aarti April 15th 2023 06:03 PM

Sudan crisis: ਅਰਧ ਸੈਨਿਕ ਬਲਾਂ ਅਤੇ ਦੇਸ਼ ਦੀ ਫੌਜ ਵਿਚਾਲੇ ਕਈ ਦਿਨਾਂ ਤੱਕ ਚੱਲੇ ਤਣਾਅ ਤੋਂ ਬਾਅਦ ਸੂਡਾਨ ਦੀ ਰਾਜਧਾਨੀ ਖਾਰਤੂਮ 'ਚ ਗੋਲੀਬਾਰੀ ਅਤੇ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ ਗਈ ਹੈ। ਸੂਡਾਨ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀਆਂ ਨੂੰ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਸੂਡਾਨ 'ਚ ਅਰਧ ਸੈਨਿਕ ਬਲਾਂ ਅਤੇ ਫੌਜ ਇਕ ਦੂਜੇ ਦੇ ਟਿਕਾਣਿਆਂ 'ਤੇ ਹਮਲੇ ਕਰ ਰਹੇ ਹਨ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੂਡਾਨ ਦੀ ਫੌਜ ਅਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸ ਵਿਚਾਲੇ ਝੜਪ ਤੋਂ ਬਾਅਦ ਸੂਡਾਨ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉੱਥੇ ਹੀ ਜਹਾਜਾਂ ਨੂੰ ਵੀ ਅੱਗ ਲਗਾਈ ਗਈ ਹੈ। 

ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਵਧਦੇ ਤਣਾਅ ਦੇ ਵਿਚਕਾਰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਸੈਨਿਕਾਂ ਨੂੰ ਤਾਇਨਾਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਡਾਨ 'ਚ ਅਰਧ ਸੈਨਿਕ ਬਲ ਅਤੇ ਰੈਪਿਡ ਸਪੋਰਟ ਫੋਰਸ ਵਿਚਾਲੇ ਪਿਛਲੇ ਕੁਝ ਦਿਨਾਂ 'ਚ ਤਣਾਅ ਵਧਿਆ ਹੈ। ਉੱਥੇ ਹੀ ਦੂਜੇ ਪਾਸੇ ਵਿਵਾਦ ਅੰਤਰਰਾਸ਼ਟਰੀ ਪੱਧਰ 'ਤੇ ਸਮਰਥਨ ਪ੍ਰਾਪਤ ਸਮਝੌਤੇ 'ਤੇ ਹਸਤਾਖਰ ਕਰਨ ਵਿੱਚ ਦੇਰੀ ਕਰ ਰਿਹਾ ਹੈ।

ਇਹ ਵੀ ਪੜ੍ਹੋ: Maharashtra: ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 12 ਦੀ ਮੌਤ 25 ਜ਼ਖਮੀ

Related Post