Punjab Weather Update : ਪੰਜਾਬ ’ਚ ਮੁੜ ਬਦਲਿਆ ਮੌਸਮ ਦਾ ਮਿਜ਼ਾਜ; ਜਾਣੋ ਆਉਣ ਵਾਲੇ ਦਿਨਾਂ ’ਚ ਕਿਹੋ ਜਿਹਾ ਰਹੇਗਾ ਮੌਸਮ

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਕੁਝ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਖਾਸ ਕਰਕੇ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ। 16 ਸਤੰਬਰ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ।

By  Aarti September 14th 2025 08:52 AM

Punjab Weather Update :  ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ। ਇਨ੍ਹਾਂ ਦਿਨਾਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਮੌਸਮ ਠੰਡਾ ਰਹਿੰਦਾ ਹੈ, ਜਦੋਂ ਕਿ ਦੁਪਹਿਰ ਵੇਲੇ ਧੁੱਪ ਨਿਕਲਣ ਕਾਰਨ ਗਰਮੀ ਵਧ ਜਾਂਦੀ ਹੈ। ਮੌਸਮ ਵਿਭਾਗ ਅਨੁਸਾਰ 17 ਅਤੇ 18 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪਵੇਗਾ। 

ਦੱਸ ਦਈਏ ਕਿ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਲੁਧਿਆਣਾ ਵਿੱਚ ਦੁਪਹਿਰ ਵੇਲੇ ਭਾਰੀ ਬਾਰਿਸ਼ ਹੋਈ, ਜਿਸ ਵਿੱਚ 25 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਚੰਡੀਗੜ੍ਹ ਵਿੱਚ 0.7 ਮਿਲੀਮੀਟਰ, ਪਠਾਨਕੋਟ ਵਿੱਚ 6.8 ਮਿਲੀਮੀਟਰ ਅਤੇ ਰੋਪੜ ਵਿੱਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅਨੁਸਾਰ ਐਤਵਾਰ ਅਤੇ ਸੋਮਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਖਾਸ ਕਰਕੇ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ। 16 ਸਤੰਬਰ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ। 

ਇਹ ਵੀ ਪੜ੍ਹੋ : Shiromani Akali Dal ਦੇ ਮਹਿੰਦਰ ਸਿੰਘ ਕੇਪੀ 'ਤੇ ਡਿੱਗਿਆ ਦੁੱਖਾਂ ਦਾ ਪਹਾੜ; ਭਿਆਨਕ ਸੜਕ ਹਾਦਸੇ 'ਚ ਹੋਈ 36 ਸਾਲਾਂ ਪੁੱਤ ਦੀ ਮੌਤ

Related Post