Gurdwara Hemkund Sahib: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਅੱਜ ਤੋਂ ਖੁੱਲੇ ਦਰਸ਼ਨ ਦੀਦਾਰ; ਪਹਿਲੇ ਜਥੇ ਨੇ ਕੀਤੇ ਦਰਸ਼ਨ

ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ 20 ਮਈ ਯਾਨੀ ਅੱਜ ਤੋਂ ਖੁੱਲ੍ਹ ਗਏ ਹਨ। ਅੱਜ ਤੋਂ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣਗੇ।

By  Aarti May 20th 2023 10:25 AM -- Updated: May 20th 2023 11:28 AM

Gurdwara Hemkund Sahib: ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ 20 ਮਈ ਯਾਨੀ ਅੱਜ ਤੋਂ ਖੁੱਲ੍ਹ ਗਏ ਹਨ। ਅੱਜ ਤੋਂ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਰਹੇ ਹਨ। ਦੱਸ ਦਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰਸੱਟ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। 


ਦੱਸ ਦਈਏ ਕਿ ਪਹਿਲੇ ਜਥੇ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਦੀ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। 


ਇਹ ਯਾਤਰੀ ਹੇਮਕੁੰਟ ਸਾਹਿਬ ਨਹੀਂ ਜਾ ਸਕਣਗੇ

ਦੱਸ ਦਈਏ ਕਿ 60 ਸਾਲ ਤੋਂ ਵੱਧ ਉਮਰ ਦੇ ਬਿਮਾਰ ਲੋਕ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ 'ਤੇ ਅਜਿਹੇ ਯਾਤਰੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਿਸ਼ੀਕੇਸ਼ ਵਿਖੇ ਰੋਕਿਆ ਜਾਵੇਗਾ। ਹਾਲਾਂਕਿ ਹੇਮਕੁੰਟ ਸਾਹਿਬ ਵਿਖੇ ਬਰਫ ਪਿਘਲਣ ਤੋਂ ਬਾਅਦ ਅਜਿਹੇ ਯਾਤਰੀਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਦੱਸ ਦਈਏ ਕਿ ਯਾਤਰਾ ਦਾ ਪਹਿਲਾ ਜੱਥਾ 17 ਮਈ 2023 ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਇਆ ਸੀ। ਉਨ੍ਹਾਂ ਕਿਹਾ ਕਿ 20 ਮਈ ਯਾਨੀ ਅੱਜ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਸੰਗਤ ਦਰਸ਼ਨ ਕਰ ਰਹੇ ਹਨ। 

ਇਹ ਵੀ ਪੜ੍ਹੋਂ: Punjab Weather Update: ਜਾਣੋ ਆਉਣ ਵਾਲੇ ਦਿਨਾਂ ’ਚ ਕਿਸ ਤਰ੍ਹਾਂ ਦਾ ਰਹੇਗਾ ਪੰਜਾਬ ਦਾ ਮੌਸਮ ਤੇ ਕਦੋਂ ਮਿਲੇਗੀ ਗਰਮੀ ਤੋਂ ਰਾਹਤ !

Related Post