Hemkund Sahib Yatra 2023: ਪੰਜ ਪਿਆਰਿਆਂ ਦੀ ਅਗਵਾਈ ਹੇਠ ਜਥਾ ਗੋਬਿੰਦਘਾਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਜਾਰੀ ਹੈ। ਇਸ ਯਾਤਰਾ ਦੀ ਸ਼ੁਰੂਆਤ ਬੀਤੇ ਦਿਨ ਰਿਸ਼ੀਕੇਸ਼ ਤੋਂ ਸ਼ੁਰੂ ਹੋਈ ਸੀ। ਅੱਜ ਜਥਾ ਗੋਬਿੰਦਘਾਟ ਤੋਂ ਅਗਲੇ ਪੜਾਅ ਵੱਲ ਨੂੰ ਚਾਲੇ ਪਾਏਗਾ।

Hemkund Sahib Yatra 2023: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਜਾਰੀ ਹੈ। ਇਸ ਯਾਤਰਾ ਦੀ ਸ਼ੁਰੂਆਤ ਬੀਤੇ ਦਿਨ ਰਿਸ਼ੀਕੇਸ਼ ਤੋਂ ਸ਼ੁਰੂ ਹੋਈ ਸੀ। ਦੱਸ ਦਈਏ ਕਿ ਯਾਤਰਾ ਸ਼੍ਰੀਨਗਰ ਤੋਂ ਗੋਬਿੰਦਘਾਟ ਵਿਖੇ ਪਹੁੰਚ ਚੁੱਕੀ ਹੈ। ਵੱਡੀ ਗਿਣਤੀ ’ਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਇੱਥੇ ਪਹੁੰਚੀਆਂ ਹੋਈਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਅੱਜ ਜਥਾ ਗੋਬਿੰਦਘਾਟ ਤੋਂ ਅਗਲੇ ਪੜਾਅ ਵੱਲ ਨੂੰ ਚਾਲੇ ਪਾਏਗਾ।
20 ਮਈ ਨੂੰ ਖੋਲ੍ਹੇ ਜਾਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ
ਹਾਸਿਲ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸੰਗਤ ਲਈ 20 ਮਈ ਨੂੰ ਖੋਲ੍ਹੇ ਜਾਣਗੇ, ਜਿਸ ਤਹਿਤ ਸ਼ਰਧਾਲੂਆਂ ਦਾ ਪਹਿਲਾ ਬੀਤੇ ਦਿਨ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ। ਦੂਜੇ ਪਾਸੇ ਪੈਦਲ ਰਸਤਾ ਅਤੇ ਧਾਮ 'ਚ ਬਰਫ ਦੀ ਸਥਿਤੀ ਨੂੰ ਦੇਖਦਿਆਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਫਿਲਹਾਲ ਯਾਤਰਾ 'ਚ ਸ਼ਾਮਲ ਨਾ ਹੋਣ ਲਈ ਕਿਹਾ ਗਿਆ ਹੈ।
ਇਹ ਯਾਤਰੀ ਹੇਮਕੁੰਟ ਸਾਹਿਬ ਨਹੀਂ ਜਾ ਸਕਣਗੇ
ਦੱਸ ਦਈਏ ਕਿ 60 ਸਾਲ ਤੋਂ ਵੱਧ ਉਮਰ ਦੇ ਬਿਮਾਰ ਲੋਕ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ 'ਤੇ ਅਜਿਹੇ ਯਾਤਰੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਿਸ਼ੀਕੇਸ਼ ਵਿਖੇ ਰੋਕਿਆ ਜਾਵੇਗਾ। ਹਾਲਾਂਕਿ ਹੇਮਕੁੰਟ ਸਾਹਿਬ ਵਿਖੇ ਬਰਫ ਪਿਘਲਣ ਤੋਂ ਬਾਅਦ ਅਜਿਹੇ ਯਾਤਰੀਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੈਨੇਜਰ ਸਰਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਸਮੇਂ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ ਵਿੱਚ ਅੱਠ ਫੁੱਟ ਬਰਫ਼ ਪਈ ਹੈ। ਅਜਿਹੇ 'ਚ ਇਸ ਸਮੇਂ ਉੱਥੇ ਆਕਸੀਜਨ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ।
ਇਸ ਕਾਰਨ 60 ਸਾਲ ਤੋਂ ਵੱਧ ਉਮਰ ਦੇ ਲੋਕ ਜੋ ਬਲੱਡ ਪ੍ਰੈਸ਼ਰ, ਦਮਾ ਅਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਹਨ, ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਨੂੰ ਫਿਲਹਾਲ ਯਾਤਰਾ 'ਤੇ ਜਾਣ 'ਤੇ ਵੀ ਪਾਬੰਦੀ ਹੋਵੇਗੀ। ਹਾਲਾਂਕਿ, ਬਰਫ ਪਿਘਲਣ ਤੋਂ ਬਾਅਦ, ਇਹ ਲੋਕ ਯਾਤਰਾ 'ਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਣ ਵਾਲਿਆਂ ਲਈ ਵਿਸ਼ੇਸ਼ ਜਾਣਕਾਰੀ, ਜ਼ਰੂਰ ਪੜ੍ਹੋ