Hemkund Sahib Yatra: 25 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

Hemkund Sahib Yatra: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੀਰਥ ਯਾਤਰਾ ਤੋਂ ਪਹਿਲਾਂ ਭਾਰੀ ਬਰਫ਼ਬਾਰੀ ਨਾਲ ਢਕਿਆ ਗਿਆ ਹੈ। ਇਸ ਸਾਲ 25 ਮਈ ਨੂੰ ਸ਼ਰਧਾਲੂਆਂ ਲਈ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹ ਦਿੱਤੇ ਜਾਣਗੇ।

By  Amritpal Singh February 20th 2025 06:26 PM

Hemkund Sahib Yatra: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੀਰਥ ਯਾਤਰਾ ਤੋਂ ਪਹਿਲਾਂ ਭਾਰੀ ਬਰਫ਼ਬਾਰੀ ਨਾਲ ਢਕਿਆ ਗਿਆ ਹੈ। ਇਸ ਸਾਲ 25 ਮਈ ਨੂੰ ਸ਼ਰਧਾਲੂਆਂ ਲਈ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹ ਦਿੱਤੇ ਜਾਣਗੇ। ਉੱਤਰਾਖੰਡ ਸਰਕਾਰ ਅਤੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਯਾਤਰਾ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ।

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਮੁੱਖ ਸਕੱਤਰ ਰਾਧਾ ਰਤੂਰੀ ਨਾਲ ਮੁਲਾਕਾਤ ਕੀਤੀ ਅਤੇ ਇਹ ਜਾਣਕਾਰੀ ਦਿੱਤੀ।

ਤੁਹਾਨੂੰ ਦੱਸ ਦੇਈਏ ਕਿ ਇਹ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ ਅਤੇ 10 ਅਕਤੂਬਰ ਨੂੰ ਖਤਮ ਹੋਵੇਗੀ। ਜਿਸ ਕਾਰਨ ਸ਼ਰਧਾਲੂਆਂ ਨੂੰ ਪਵਿੱਤਰ ਤੀਰਥ ਸਥਾਨ ਦੇ ਦਰਸ਼ਨ ਕਰਨ ਲਈ ਲਗਭਗ ਪੰਜ ਮਹੀਨੇ ਦਾ ਸਮਾਂ ਮਿਲੇਗਾ।

ਪਿਛਲੇ ਸਾਲ 1.5 ਲੱਖ ਤੋਂ ਵੱਧ ਯਾਤਰੀ ਆਏ ਸਨ

ਪਿਛਲੇ ਸਾਲ 1 ਲੱਖ 83 ਹਜ਼ਾਰ 722 ਸ਼ਰਧਾਲੂ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਸਨ। ਜਦੋਂ ਕਿ ਇਸ ਤੋਂ ਪਹਿਲਾਂ ਸਾਲ 2023 ਵਿੱਚ ਇੱਕ ਲੱਖ 77 ਹਜ਼ਾਰ 463 ਸ਼ਰਧਾਲੂ ਪਹੁੰਚੇ ਸਨ।

Related Post