ਸਰਕਾਰੀ ਡਾਕਟਰਾਂ ਦੀ ਘਾਟ ਦਾ ਮਾਮਲਾ : ਹਾਈਕੋਰਟ ਨੇ ਹਰਿਆਣਾ ਤੇ ਚੰਡੀਗੜ੍ਹ ਨੂੰ ਵੀ ਕੀਤਾ ਸ਼ਾਮਲ, ਜਾਣੋ ਪੰਜਾਬ ਚ ਕਿੰਨੀਆਂ ਆਸਾਮੀਆਂ ਖਾਲੀ

Shortage of Doctors in Government Hospitals : ਵੀਰਵਾਰ ਸੁਣਵਾਈ ਦੌਰਾਨ ਪੰਜਾਬ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਸੀਟੀ ਸਕੈਨ ਅਤੇ MRI ਲਈ ਬੋਲੀ ਜਾਰੀ ਕੀਤੀ ਗਈ ਹੈ। ਹਾਈ ਕੋਰਟ ਨੇ ਪੁੱਛਿਆ ਕਿ ਇਹ ਸਹੂਲਤ ਕਿਸ ਨੀਤੀ ਤਹਿਤ ਆਊਟਸੋਰਸ ਕੀਤੀ ਜਾ ਰਹੀ ਹੈ, ਸਿਹਤ ਵਿਭਾਗ ਦੇ ਸਕੱਤਰ ਤੋਂ ਇਸ ਬਾਰੇ ਜਾਣਕਾਰੀ ਮੰਗੀ।

By  KRISHAN KUMAR SHARMA July 17th 2025 12:28 PM -- Updated: July 17th 2025 12:32 PM

Shortage of Doctors in Government Hospitals : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਸਬੰਧੀ ਦਾਇਰ ਜਨਹਿੱਤ ਪਟੀਸ਼ਨ ਦਾ ਦਾਇਰਾ ਵਧਾ ਦਿੱਤਾ ਹੈ। ਹਾਈ ਕੋਰਟ ਨੇ ਹੁਣ ਇਸ ਮਾਮਲੇ ਵਿੱਚ ਪੰਜਾਬ ਦੇ ਨਾਲ-ਨਾਲ ਹਰਿਆਣਾ (Haryana Government) ਅਤੇ ਚੰਡੀਗੜ੍ਹ () ਨੂੰ ਵੀ ਸ਼ਾਮਲ ਕਰ ਲਿਆ ਹੈ।

ਹਾਈ ਕੋਰਟ ਨੇ ਹਰਿਆਣਾ ਅਤੇ ਚੰਡੀਗੜ੍ਹ ਤੋਂ ਉਨ੍ਹਾਂ ਦੇ ਰਾਜਾਂ ਦੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਦੀ ਗਿਣਤੀ ਬਾਰੇ ਵੀ ਜਾਣਕਾਰੀ ਮੰਗੀ ਹੈ।

ਵੀਰਵਾਰ ਸੁਣਵਾਈ ਦੌਰਾਨ ਪੰਜਾਬ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਸੀਟੀ ਸਕੈਨ ਅਤੇ MRI ਲਈ ਬੋਲੀ ਜਾਰੀ ਕੀਤੀ ਗਈ ਹੈ। ਹਾਈ ਕੋਰਟ ਨੇ ਪੁੱਛਿਆ ਕਿ ਇਹ ਸਹੂਲਤ ਕਿਸ ਨੀਤੀ ਤਹਿਤ ਆਊਟਸੋਰਸ ਕੀਤੀ ਜਾ ਰਹੀ ਹੈ, ਸਿਹਤ ਵਿਭਾਗ ਦੇ ਸਕੱਤਰ ਤੋਂ ਇਸ ਬਾਰੇ ਜਾਣਕਾਰੀ ਮੰਗੀ।

ਕੇਸ ਦੀ ਅਗਲੀ ਸੁਣਵਾਈ 19 ਅਗਸਤ ਨੂੰ ਹੋਵੇਗੀ

ਇਸ ਪਟੀਸ਼ਨ 'ਤੇ ਪਿਛਲੀ ਸੁਣਵਾਈ 'ਤੇ ਪੰਜਾਬ ਦੇ ਮੁੱਖ ਸਕੱਤਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਪੰਜਾਬ ਵਿੱਚ ਡਾਕਟਰਾਂ ਦੀਆਂ ਕੁੱਲ 5915 ਅਸਾਮੀਆਂ ਖਾਲੀ ਹਨ, ਜਿਨ੍ਹਾਂ ਵਿੱਚੋਂ ਇਸ ਸਮੇਂ ਸਿਰਫ਼ 2993 ਡਾਕਟਰ ਕੰਮ ਕਰ ਰਹੇ ਹਨ ਅਤੇ 2952 ਅਸਾਮੀਆਂ ਖਾਲੀ ਹਨ। ਇਨ੍ਹਾਂ ਵਿੱਚੋਂ 1000 ਡਾਕਟਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਪੰਜਾਬ ਵਿੱਚ ਡਾਕਟਰਾਂ ਦੀਆਂ ਕੁੱਲ 50 ਪ੍ਰਤੀਸ਼ਤ ਅਸਾਮੀਆਂ ਖਾਲੀ ਪਈਆਂ ਹਨ।

Related Post