ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਭਰਤੀ ਮਾਮਲੇ ’ਚ HC ਦਾ ਵੱਡਾ ਫੈਸਲਾ

By  Aarti March 21st 2024 04:16 PM

HC On Teacher Recruitment: ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪੰਜਾਬ ਦੇ ਸਰਕਾਰੀ ਸਕੂਲ ਭਰਤੀ ਮਾਮਲੇ ’ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੇ ਜੇਕਰ ਕਿਸੇ ਹੋਰ ਸੂਬੇ ’ਚ ਸਿੱਖਿਆ ਸਬੰਧੀ ਸੇਵਾ ਨਿਭਾਈ ਹੈ ਤਾਂ ਉਸ ਨੂੰ ਵੀ ਸ਼ਾਮਲ ਕੀਤਾ ਜਾਵੇ।  

ਹਾਈਕੋਰਟ ਦੇ ਹੁਕਮਾਂ ਮੁਤਾਬਿਕ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕ ਦੀ ਭਰਤੀ ’ਤੇ ਅਰਜ਼ੀ ਦਿੰਦੇ ਸਮੇਂ ਹੋਰ ਸੂਬਿਆਂ ’ਚ ਦਿੱਤੀ ਗਈ ਸੇਵਾ ਦੇ ਤਜ਼ਰਬੇ ਨੂੰ ਵੀ ਸ਼ਾਮਲ ਕਰਨਾ ਹੋਵੇਗਾ। 

ਦੱਸ ਦਈਏ ਕਿ 2019 ਵਿੱਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ 1558 ਹੈੱਡ ਟੀਚਰਾਂ ਅਤੇ 375 ਸੈਂਟਰ ਹੈੱਡ ਟੀਚਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਸਨ, ਜਿਸ ਵਿੱਚ ਇਹ ਸ਼ਰਤ ਰੱਖੀ ਗਈ ਸੀ ਕਿ ਉਨ੍ਹਾਂ ਕੋਲ ਪੰਜਾਬ ਦੇ ਕਿਸੇ ਵੀ ਸਕੂਲ ਵਿੱਚ ਚਾਰ ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ। ਇਸ ਸ਼ਰਤ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ਦੂਜੇ ਰਾਜਾਂ ਦੇ ਸਕੂਲਾਂ ਵਿੱਚ ਦਿੱਤੀ ਜਾਂਦੀ ਸੇਵਾ ਦੇ ਤਜ਼ਰਬੇ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ।

ਹੁਣ ਹਾਈ ਕੋਰਟ ਨੇ ਇਸ ਮੰਗ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਹੈ ਕਿ ਦੂਜੇ ਸੂਬਿਆਂ ਦੇ ਸਕੂਲਾਂ ਵਿੱਚ ਦਿੱਤੀ ਜਾਣ ਵਾਲੀ ਸੇਵਾ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਵੇ। ਸਰਕਾਰ ਇਸ ਨੂੰ ਰੋਕ ਨਹੀਂ ਸਕਦੀ। ਹਾਈ ਕੋਰਟ ਦੇ ਇਸ ਫੈਸਲੇ ਦਾ ਅਸਰ ਹੋਰ ਸੇਵਾਵਾਂ 'ਤੇ ਵੀ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: CJI ਚੰਦਰਚੂੜ ਪਿਛਲੇ 25 ਸਾਲਾਂ ਤੋਂ ਰੱਖ ਰਹੇ ਸੋਮਵਾਰ ਨੂੰ ਵਰਤ, ਆਯੁਰਵੈਦਿਕ ਖੁਰਾਕ ਤੇ ਯੋਗਾ ਨਾਲ ਰੱਖਦੇ ਖੁਦ ਨੂੰ ਫਿੱਟ

 

Related Post