ਡੇਰਾ ਮੁਖੀ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ, ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਿਜ

By  Pardeep Singh November 14th 2022 11:50 AM

ਚੰਡੀਗੜ੍ਹ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ  ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਿਜ ਕਰ ਦਿੱਤਾ ਹੈ। ਸੁੁਣਵਾਈ ਦੌਰਾਨ ਹਾਈਕੋਰਟ ਦਾ ਕਹਿਣਾ ਹੈ ਕਿ ਜਨਹਿੱਤ ਪਟੀਸ਼ਨ ਦੀ ਮੇਂਟੇਰੇਬਿਲਿਟੀ ਉੱਤੇ ਸਵਾਲ ਚੁੱਕੇ ਹਨ। ਹਾਈਕੋਰਟ ਦਾ ਕਹਿਣਾ ਹੈ ਕਿ ਇਨਸਾਨ ਦੇ ਖਿਲਾਫ ਪਟੀਸ਼ਨ ਨੂੰ ਜਨਹਿੱਤ ਪਟੀਸ਼ਨ ਕਿਵੇਂ  ਮੰਨਿਆ ਜਾ ਸਕਦਾ ਹੈ।  

ਦੱਸ ਦੇਈਏ ਕਿ 40 ਦਿਨਾਂ ਲਈ ਜੇਲ੍ਹ ਤੋਂ ਪੈਰੋਲ 'ਤੇ ਬਾਹਰ ਆਏ ਹੋਏ ਡੇਰਾ ਮੁਖੀ ਰਾਮ ਰਹੀਮ  ਉੱਤਰ ਪ੍ਰਦੇਸ਼ ਦੇ ਬਾਘਪਤ ਆਸ਼ਰਮ ਵਿੱਚ ਰਹਿ ਰਿਹਾ ਹੈ। ਦੱਸ ਦੇਈਏ ਕਿ ਸਾਧਵੀ ਯੌਨ ਸ਼ੋਸ਼ਣ, ਪੱਤਰਕਾਰ ਛਤਰਪਤੀ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਰੋਹਤਕ ਦੇ ਸੁਨਿਆਰੇ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਹਨ।

Related Post