ਕੌਮੀ ਇਨਸਾਫ਼ ਮੋਰਚਾ: ਹਾਈ ਕੋਰਟ ਨੇ ਸਰਕਾਰ ਨੂੰ ਮੋਰਚਾ ਖ਼ਤਮ ਕਰਾਉਣ ਲਈ ਦਿੱਤਾ 11 ਅਪ੍ਰੈਲ ਤੱਕ ਦਾ ਸਮਾਂ

ਪੰਜਾਬ ਸਰਕਾਰ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਧਰਨਾ ਅਜੇ ਵੀ ਜਾਰੀ ਹੈ। ਸਰਕਾਰ ਨੇ ਕਿਹਾ ਕਿ ਅਸੀਂ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਨੂੰ ਕਾਨੂੰਨੀ ਤੌਰ 'ਤੇ ਦੇਖ ਰਹੇ ਹਾਂ। ਇਸ ਮਾਮਲੇ ਨੂੰ ਸ਼ਾਂਤੀਪੂਰਵਕ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

By  Jasmeet Singh March 22nd 2023 01:50 PM -- Updated: March 22nd 2023 01:53 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਧਰਨਾ ਅਜੇ ਵੀ ਜਾਰੀ ਹੈ। ਸਰਕਾਰ ਨੇ ਕਿਹਾ ਕਿ ਅਸੀਂ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਨੂੰ ਕਾਨੂੰਨੀ ਤੌਰ 'ਤੇ ਦੇਖ ਰਹੇ ਹਾਂ। ਇਸ ਮਾਮਲੇ ਨੂੰ ਸ਼ਾਂਤੀਪੂਰਵਕ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਏਅਰਪੋਰਟ ਰੋਡ ਤੋਂ ਹੜ੍ਹਤਾਲ ਹਟਾਈ ਜਾ ਚੁੱਕੀ ਹੈ ਜਦਕਿ ਸੜਕ ਦੇ ਦੂਜੇ ਕੋਨੇ 90 ਫੀਸਦੀ ਹੜਤਾਲ ਚੰਡੀਗੜ੍ਹ 'ਚ ਹੈ।

ਹਾਈਕੋਰਟ ਨੇ ਕਿਹਾ ਕਿ ਅਸੀਂ ਖੁਦ ਇਸ ਸੜਕ 'ਤੇ ਜਾਣ ਤੋਂ ਪਰਹੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਹੁਣ ਆਮ ਲੋਕ ਵੀ ਇਹੀ ਕਰ ਰਹੇ ਹਨ। ਹਾਈਕੋਰਟ ਨੇ ਕਿਹਾ ਕਿ ਮੰਗਾਂ ਪੂਰੀਆਂ ਕਰਾਉਣ ਦੇ ਕਈ ਤਰੀਕੇ ਹੋ ਸਕਦੇ ਹਨ, ਪਰ ਸੜਕਾਂ ਜਾਮ ਕਰਨਾ ਠੀਕ ਨਹੀਂ ਹੈ।

ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਕਿ 8 ਫਰਵਰੀ ਦੀ ਘਟਨਾ ਤੋਂ ਬਾਅਦ ਇਸ ਸਮੇਂ ਸ਼ਾਂਤੀ ਹੈ। ਹਾਲਾਂਕਿ ਉਥੇ ਬੈਠੇ ਲੋਕ ਖਾਣਾ ਬਣਾ ਰਹੇ ਹਨ, ਉਨ੍ਹਾਂ ਨੇ ਬਿਜਲੀ ਦੀਆਂ ਤਰਾਂ ਨੂੰ ਕੁੰਡੀਆਂ ਪਾ ਲਈਆਂ ਹਨ। ਅਸੀਂ ਸ਼ਹਿਰ ਦੀ ਸੁਰੱਖਿਆ ਲਈ ਹੀ ਬੈਰੀਕੇਡਿੰਗ ਕੀਤੀ ਹੈ ਅਤੇ ਧਾਰਾ 144 ਲਗਾਈ ਗਈ ਹੈ।

ਜਿਸ ਮਗਰੋਂ ਹਾਈ ਕੋਰਟ ਨੇ ਪੁੱਛਿਆ ਕਿ ਜਿਨ੍ਹਾਂ 'ਤੇ ਐਫਆਈਆਰ ਦਰਜ ਕੀਤੀ ਗਈ ਸੀ, ਉਨ੍ਹਾਂ ਦਾ ਕੀ ਹੋਇਆ। ਇਸਤੇ ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਕਿ ਮਾਮਲਿਆਂ ਦੀ ਜਾਂਚ ਅਜੇ ਜਾਰੀ ਹੈ।

Related Post