Colonel Bath Case : ਕਰਨਲ ਬਾਠ ਮਾਮਲੇ ਚ ਮੁਲਜ਼ਮ ਇੰਸਪੈਕਟਰ ਰੋਣੀ ਸਿੰਘ ਦੀ ਜ਼ਮਾਨਤ ਪਟੀਸ਼ਨ ਤੇ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Colonel Bath Case : ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਟਿਆਲਾ ਵਿੱਚ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਇੰਸਪੈਕਟਰ ਰੋਣੀ ਸਿੰਘ ਦੀਆਂ ਮੁਸ਼ਕਿਲਾਂ ਘੱਟ ਨਹੀਂ ਰਹੀਆਂ ਹਨ
Colonel Bath Case : ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਟਿਆਲਾ ਵਿੱਚ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਇੰਸਪੈਕਟਰ ਰੋਣੀ ਸਿੰਘ ਦੀਆਂ ਮੁਸ਼ਕਿਲਾਂ ਘੱਟ ਨਹੀਂ ਰਹੀਆਂ ਹਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਦੇ ਆਰੋਪੀ ਇੰਸਪੈਕਟਰ ਰੋਣੀ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 9 ਮਈ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਕਰਨਲ ਬਾਠ ਮਾਮਲੇ ਵਿੱਚ ਇੰਸਪੈਕਟਰ ਰੌਨੀ ਸਿੰਘ ਸਮੇਤ ਚਾਰ ਹੋਰ ਪੁਲਿਸ ਇੰਸਪੈਕਟਰ ਵੀ ਆਰੋਪੀ ਹਨ। ਇਸ ਮਾਮਲੇ ਵਿੱਚ ਉਸਦੇ ਖਿਲਾਫ 22 ਮਾਰਚ ਨੂੰ ਐਫਆਈਆਰ ਦਰਜ ਕੀਤੀ ਗਈ ਸੀ। 11 ਅਪ੍ਰੈਲ ਨੂੰ ਪਟਿਆਲਾ ਦੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।