Balwant Singh Rajoana : ਚੰਡੀਗੜ੍ਹ ਵਿਖੇ PGI ਚ ਹੀ ਹੋਵੇਗਾ ਬਲਵੰਤ ਸਿੰਘ ਰਾਜੋਆਣਾ ਦਾ ਇਲਾਜ, ਹਾਈਕੋਰਟ ਨੇ ਜਾਰੀ ਕੀਤੇ ਹੁਕਮ

Balwant Singh Rajoana : ਰਾਜੋਆਣਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਦੀਆਂ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਹੋ ਗਿਆ ਸੀ, ਜਿਸ ਕਾਰਨ ਅੱਖਾਂ 'ਚ ਦਰਦ ਹੋ ਰਿਹਾ ਹੈ। ਉਨ੍ਹਾਂ ਨੂੰ ਸਰਜਰੀ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

By  KRISHAN KUMAR SHARMA September 2nd 2026 12:00 PM -- Updated: September 2nd 2026 12:03 PM

Balwant Singh Rajoana : ਪੰਜਾਬ-ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਚੰਡੀਗੜ੍ਹ ਵਿਖੇ ਪੀਜੀਆਈ ਵਿੱਚ ਹੀ ਆਪਣਾ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਰਾਜੋਆਣਾ ਵੱਲੋਂ ਪਟਿਆਲਾ ਵਿਖੇ ਇਲਾਜ ਕਰਵਾਉਣ ਦੀ ਪਾਈ ਅਰਜ਼ੀ 'ਤੇ ਸੁਣਾਇਆ ਹੈ। ਦੱਸ ਦਈਏ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦਾ ਇਲਾਜ ਕਰਵਾਉਣਾ ਹੈ।

ਪਟਿਆਲਾ 'ਚ ਇਲਾਜ ਕਰਵਾਉਣ ਲਈ ਪਾਈ ਸੀ ਪਟੀਸ਼ਨ

ਜਾਣਕਾਰੀ ਅਨੁਸਾਰ, ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ 'ਚ ਮੋਤੀਆ ਹੋਣ ਬਾਰੇ ਸ਼ਿਕਾਇਤ ਕੀਤੀ ਸੀ। ਇਸ ਉਪਰੰਤ ਉਨ੍ਹਾਂ ਦੀਆਂ ਅੱਖਾਂ ਦਾ ਪੀਜੀਆਈ ਚੰਡੀਗੜ੍ਹ ਵਿਖੇ ਚੈਕਅਪ ਵੀ ਕਰਵਾਇਆ ਗਿਆ ਸੀ। ਉਨ੍ਹਾਂ ਨੇ ਹੁਣ ਹਾਈਕੋਰਟ 'ਚ ਪਟੀਸ਼ਨ ਪਾ ਕੇ ਪਟਿਆਲਾ ਦੇ ਨਿੱਜੀ ਡਾ. ਆਰ.ਐਸ. ਰੰਧਾਵਾ ਆਈ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ... Sirmaur Rescue Video : ਹੜ੍ਹ ਰੂਪੀ ਨਦੀ 'ਚ ਮੌਤ ਨਾਲ ਕਈ ਘੰਟੇ ਜੂਝਦੀਆਂ ਰਹੀਆਂ ਦੋ ਜ਼ਿੰਦਗੀਆਂ, ਫੌਜ ਨੇ ਬਚਾਈ ਜਾਨ

ਬਲਵੰਤ ਸਿੰਘ ਰਾਜੋਆਣਾ ਦੀਆਂ ਦੋਵੇਂ ਅੱਖਾਂ 'ਚ ਮੋਤੀਆ

ਰਾਜੋਆਣਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਦੀਆਂ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਹੋ ਗਿਆ ਸੀ, ਜਿਸ ਕਾਰਨ ਅੱਖਾਂ 'ਚ ਦਰਦ ਹੋ ਰਿਹਾ ਹੈ। ਉਨ੍ਹਾਂ ਨੂੰ ਸਰਜਰੀ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਇਸ ਸਾਲ ਜਨਵਰੀ ਵਿੱਚ ਹੀ ਪੀਜੀਆਈ 'ਚ ਉਨ੍ਹਾਂ ਦਾ ਚੈਕਅਪ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਪਟਿਆਲਾ ਜੇਲ੍ਹ ਵਿੱਚ ਹੈ। ਉਹ ਪੁਲਿਸ ਸੁਰੱਖਿਆ ਹੇਠ ਆਪਣੇ ਖਰਚੇ 'ਤੇ ਇਲਾਜ ਕਰਵਾਉਣ ਲਈ ਤਿਆਰ ਹੈ।

ਹਾਈਕੋਰਟ ਨੇ ਪੀਜੀਆਈ ਵਿਚੋਂ ਇਲਾਜ ਲਈ ਕਿਉਂ ਦਿੱਤਾ ਹੁਕਮ ?

ਹਾਈ ਕੋਰਟ ਨੇ ਕਿਹਾ ਕਿ ਜਨਵਰੀ ਵਿੱਚ ਜਦੋਂ ਪੀਜੀਆਈ ਵਿੱਚ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਸੀ ਤਾਂ ਫਿਰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਿਉਂ ਕਰਵਾਉਣਾ ਹੈ ? ਉਪਰੰਤ, ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਪੀਜੀਆਈ ਵਿੱਚ ਇਲਾਜ ਕਰਵਾਉਣ ਦਾ ਹੁਕਮ ਦਿੱਤਾ ਹੈ।

ਇਹ ਵੀ ਪੜ੍ਹੋ...

ਪਿੰਡ ਕਿੱਲੀ ਚਾਹਲਾਂ ਦੇ ਗੁਰਦੁਆਰਾ ਸਹਿਬ ਵਿੱਚੋਂ ਚੋਰ ਦਿਨ-ਦਿਹਾੜੇ ਗੱਲਾ ਲੈ ਕੇ ਹੋਏ ਫ਼ਰਾਰ, ਘਟਨਾ CCTV 'ਚ ਕੈਦ

Dearness Allowance ਖਿਲਾਫ਼ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਦਲੀਲ- 15 ਦਿਨਾਂ 'ਚ 14191 ਕਰੋੜ ਦੇਣਾ ਸੰਭਵ ਨਹੀਂ

Related Post