Zila Parishad-Block Samiti Elections : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਟੇਟ ਚੋਣ ਕਮਿਸ਼ਨ ਨੂੰ ਕੀਤਾ ਤਲਬ
Punjab State Election Commission : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪਾਈ ਗਈ ਪਟੀਸ਼ਨ 'ਤੇ ਪੰਜਾਬ ਸਟੇਟ ਚੋਣ ਕਮਿਸ਼ਨ ਨੂੰ ਤਲਬ ਕੀਤਾ ਗਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਦਿਆਂ ਸੋਮਵਾਰ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ।
Zila Parishad-Block Samiti Elections : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਧੱਕੇਸ਼ਾਹੀ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਹੁਣ ਚੋਣਾਂ 'ਚ ਧੱਕੇਸ਼ਾਹੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪਾਈ ਗਈ ਪਟੀਸ਼ਨ 'ਤੇ ਪੰਜਾਬ ਸਟੇਟ ਚੋਣ ਕਮਿਸ਼ਨ ਨੂੰ ਤਲਬ ਕੀਤਾ ਗਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਦਿਆਂ ਸੋਮਵਾਰ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ।
ਐਡਵੋਕੇਟ ਅਰਸ਼ਦੀਪ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਈਕੋਰਟ ਵੱਲੋਂ ਚੋਣਾਂ 'ਚ ਧੱਕੇਸ਼ਾਹੀ ਨੂੰ ਲੈ ਦੇ ਪਾਈ ਗਈ ਪਟੀਸ਼ਨ 'ਤੇ ਹਾਈਕੋਰਟ ਨੇ ਇਹ ਨੋਟਿਸ ਜਾਰੀ ਕੀਤਾ ਹੈ, ਕਿਉਂ ਪੰਜਾਬ ਵਿੱਚ ਚੋਣਾਂ ਦੌਰਾਨ ਸੱਤਾਧਾਰੀ ਧਿਰ ਅਤੇ ਪੁਲਿਸ ਵੱਲੋਂ ਕਥਿਤ ਸਾਜਿਸ਼ ਤਹਿਤ ਚੋਣਾਂ 'ਚ ਧੱਕੇਸ਼ਾਹੀ ਕਰਦਿਆਂ ਕਈ ਥਾਂਵਾਂ 'ਤੇ ਉਮੀਦਵਾਰਾਂ ਨੂੰ ਰੋਕਿਆ ਗਿਆ, ਉਨ੍ਹਾਂ ਦੀਆਂ ਨਾਮਜ਼ਦਗੀਆਂ ਪਾੜ ਸੁੱਟੀਆਂ। ਅਜਿਹੀਆਂ ਕਈ ਘਟਨਾਵਾਂ ਚੋਣਾਂ ਦੌਰਾਨ ਸਾਹਮਣੇ ਆਈਆਂ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪਟਿਆਲਾ ਵਿੱਚ ਐਸਐਸਪੀ ਪਟਿਆਲਾ ਵੱਲੋਂ ਕਥਿਤ ਤੌਰ 'ਤੇ ਇੱਕ ਆਡੀਓ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਨੂੰ ਰਾਹ 'ਚ ਰੋਕਣ ਦੇ ਹੁਕਮਾਂ ਬਾਰੇ ਕਿਹਾ ਗਿਆ ਹੈ, ਜੋ ਕਿ ਸਿੱਧੀ ਧੱਕੇਸ਼ਾਹੀ ਦਾ ਸਬੂਤ ਹੈ।
ਦੱਸ ਦਈਏ ਕਿ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਆਖਰੀ ਦਿਨ ਸੀ। ਇਸਤੋਂ ਪਹਿਲਾਂ ਬੀਤੇ ਦਿਨ ਵੀ ਨਾਮਜ਼ਦਗੀਆਂ ਨੂੰ ਲੈ ਕੇ ਕਈ ਥਾਂਵਾਂ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਗਏ ਸਨ ਅਤੇ ਪੰਜਾਬ ਚੋਣ ਕਮਿਸ਼ਨ ਨੂੰ ਬੀਤੇ ਦਿਨ ਅਰਸ਼ਦੀਪ ਸਿੰਘ ਕਲੇਰ ਤੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਮਿਲ ਕੇ ਕਾਰਵਾਈ ਕਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਦੀ ਅੀਪਲ ਕੀਤੀ ਸੀ।
ਇਸਤੋਂ ਬਾਅਦ ਐਸਐਸਪੀ ਪਟਿਆਲਾ ਦੀ ਕਥਿਤ ਆਡੀਓ ਦੀ ਵੀ ਸ਼ਿਕਾਇਤ ਕੀਤੀ ਸੀ। ਉਪਰੰਤ ਹਾਈਕੋਰਟ 'ਚ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ 'ਤੇ ਹੁਣ ਪੰਜਾਬ ਚੋਣ ਕਮਿਸ਼ਨ ਨੂੰ ਤਲਬ ਕੀਤਾ ਗਿਆ ਹੈ।