Shubkaran Singh ਦੀ ਮੌਤ ਮਾਮਲੇ ਚ CBI ਜਾਂਚ ਦੀ ਮੰਗ ਦਾ ਮਾਮਲਾ , ਹਾਈ ਕੋਰਟ ਵੱਲੋਂ ਪਟੀਸ਼ਨ ਤੇ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Shubkaran Singh Death Case : ਖਨੌਰੀ ਨੇੜੇ ਹਰਿਆਣਾ-ਪੰਜਾਬ ਬਾਰਡਰ ’ਤੇ ਬਠਿੰਡਾ ਦੇ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਦਾਖਲ ਪਟੀਸ਼ਨ 'ਤੇ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਗਈ ਹੈ। ਹਾਈ ਕੋਰਟ ਨੇ ਕਿਹਾ, ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਹੈ ਜਿੱਥੇ ਸੁਣਵਾਈ 8 ਦਸੰਬਰ ਨੂੰ ਹੋਣੀ ਹੈ, ਹੁਣ ਉਸ ਤੋਂ ਬਾਅਦ ਹੀ ਸੁਣਵਾਈ ਹੋ ਸਕਦੀ ਹੈ।

By  Shanker Badra September 15th 2025 05:38 PM -- Updated: September 15th 2025 05:44 PM

Shubkaran Singh Death Case :  ਖਨੌਰੀ ਨੇੜੇ ਹਰਿਆਣਾ-ਪੰਜਾਬ ਬਾਰਡਰ ’ਤੇ ਬਠਿੰਡਾ ਦੇ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਦਾਖਲ ਪਟੀਸ਼ਨ 'ਤੇ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਗਈ ਹੈ। ਹਾਈ ਕੋਰਟ ਨੇ ਕਿਹਾ, ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਹੈ ਜਿੱਥੇ ਸੁਣਵਾਈ 8 ਦਸੰਬਰ ਨੂੰ ਹੋਣੀ ਹੈ, ਹੁਣ ਉਸ ਤੋਂ ਬਾਅਦ ਹੀ ਸੁਣਵਾਈ ਹੋ ਸਕਦੀ ਹੈ। 

ਮ੍ਰਿਤਕ ਸ਼ੁਭਕਰਨ ਦੇ ਪਿਤਾ ਚਰਨਜੀਤ ਸਿੰਘ ਨੇ ਆਪਣੇ ਪੁੱਤਰ ਦੀ ਮੌਤ ਦੀ ਸੀਬੀਆਈ ਜਾਂਚ ਦੀ ਮੰਗ ਲਈ ਹਾਈ ਕੋਰਟ 'ਚ ਪਟੀਸ਼ਨ ਦਾਖਲ ਕੀਤੀ ਸੀ। ਮ੍ਰਿਤਕ ਸ਼ੁਭਕਰਨ ਦੇ ਪਿਤਾ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਨਾ ਤਾਂ ਪੰਜਾਬ ਪੁਲਿਸ ਅਤੇ ਨਾ ਹੀ ਹਰਿਆਣਾ ਪੁਲਿਸ ਉਨ੍ਹਾਂ ਦੇ ਪੁੱਤਰ ਦੇ ਕਤਲ ਦੀ ਸਹੀ ਜਾਂਚ ਕਰ ਰਹੀ ਹੈ, ਇਸ ਲਈ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਇਹ ਮਾਮਲਾ ਸੀਬੀਆਈ ਨੂੰ ਸੌਂਪਿਆ ਜਾਣਾ ਚਾਹੀਦਾ ਹੈ।

ਪਿਛਲੇ ਸਾਲ ਹਾਈ ਕੋਰਟ ਨੇ ਇਸ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਜਵਾਬ ਮੰਗਿਆ ਸੀ। ਅੱਜ ਪਟੀਸ਼ਨਕਰਤਾ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਸੁਪਰੀਮ ਕੋਰਟ ਪਿਛਲੇ ਸਾਲ ਕਿਸਾਨ ਅੰਦੋਲਨ ਦੌਰਾਨ ਵਾਪਰੀਆਂ ਸਾਰੀਆਂ ਘਟਨਾਵਾਂ ਦੀ ਸੁਣਵਾਈ ਕਰ ਰਹੀ ਹੈ, ਇਹ ਮਾਮਲਾ ਬਿਲਕੁਲ ਵੱਖਰਾ ਹੈ, ਜਿਸ ਵਿੱਚ ਇੱਕ ਪਿਤਾ ਆਪਣੇ ਪੁੱਤਰ ਦੀ ਮੌਤ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ ਪਰ ਹਾਈ ਕੋਰਟ ਨੇ ਕਿਹਾ ਕਿ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਹੈ, ਉਸ ਤੋਂ ਬਾਅਦ ਹੀ ਉਹ ਇਸ 'ਤੇ ਸੁਣਵਾਈ ਕਰ ਸਕਦੇ ਹਨ।

ਸੁਣਵਾਈ ਤੋਂ ਬਾਅਦ ਮ੍ਰਿਤਕ ਸ਼ੁਭਕਰਨ ਦੇ ਪਿਤਾ ਦੇ ਵਕੀਲ ਨੇ ਕਿਹਾ ਕਿ ਹੁਣ ਉਹ ਆਪਣੀ ਮੰਗ ਲੈ ਕੇ ਸੁਪਰੀਮ ਕੋਰਟ ਜਾਣਗੇ। ਦੱਸ ਦੇਈਏ ਕਿ ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਪੰਜਾਬ-ਹਰਿਆਣਾ ਸਰਹੱਦ 'ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਆਰੋਪ ਹੈ ਕਿ ਉਸ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹੋਈ ਹੈ।

Related Post