Kangana Ranaut ਨੂੰ ਹਾਈ ਕੋਰਟ ਤੋਂ ਵੱਡਾ ਝਟਕਾ , 2021 ਚ ਬਠਿੰਡਾ ਵਿਖੇ ਦਰਜ ਮਾਣਹਾਨੀ ਮਾਮਲੇ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ

Kangana Ranaut : ਕਿਸਾਨ ਅੰਦੋਲਨ ਨਾਲ ਜੁੜੇ ਇਕ ਟਵੀਟ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਲੋਕ ਸਭਾ ਮੈਂਬਰ ਕੰਗਨਾ ਰਣੌਤ (Kangana Ranaut) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ 2021 ਵਿੱਚ ਬਠਿੰਡਾ ਵਿਖੇ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕੰਗਨਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ

By  Shanker Badra August 1st 2025 12:25 PM -- Updated: August 1st 2025 12:33 PM

Kangana Ranaut : ਕਿਸਾਨ ਅੰਦੋਲਨ ਨਾਲ ਜੁੜੇ ਇਕ ਟਵੀਟ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਲੋਕ ਸਭਾ ਮੈਂਬਰ ਕੰਗਨਾ ਰਣੌਤ (Kangana Ranaut) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ 2021 ਵਿੱਚ ਬਠਿੰਡਾ ਵਿਖੇ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕੰਗਨਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। 

ਦਰਅਸਲ 'ਚ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ ਇੱਕ ਕਿਸਾਨ ਮਹਿਲਾ ਦੀ ਫੋਟੋ ਪੋਸਟ ਕਰਕੇ ਆਰੋਪ ਲਗਾਇਆ ਗਿਆ ਸੀ ਕਿ ਇਨ੍ਹਾਂ ਮਹਿਲਾਵਾਂ ਨੂੰ ਪੈਸੇ ਦੇ ਕੇ ਕਿਸਾਨ ਅੰਦੋਲਨ ਵਿੱਚ ਲਿਆਂਦਾ ਗਿਆ ਹੈ। ਕੰਗਨਾ ਰਣੌਤ ਦੇ ਇਸ ਬਿਆਨ ਵਿਰੁੱਧ ਬਠਿੰਡਾ ਦੀ ਮਹਿੰਦਰ ਕੌਰ ਨੇ 2021 ਵਿੱਚ ਮਾਣਹਾਨੀ ਦੀ ਸ਼ਿਕਾਇਤ ਦਾਇਰ ਕਾਰਵਾਈ ਸੀ। ਕੰਗਨਾ ਨੇ ਹਾਈ ਕੋਰਟ ਤੋਂ ਇਸ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

ਬਠਿੰਡਾ 'ਚ ਜਨਵਰੀ 2021 ਵਿੱਚ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਲੋਕ ਸਭਾ ਮੈਂਬਰ ਕੰਗਨਾ ਰਣੌਤ ਖਿਲਾਫ਼ ਦਰਜ ਮਾਣਹਾਨੀ ਦੇ ਮਾਮਲੇ ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਕੰਗਨਾ ਰਣੌਤ ਨੇ ਜੋ ਪਟੀਸ਼ਨ ਦਾਖਲ ਕੀਤੀ ਸੀ ,ਉਸਨੂੰ ਅੱਜ ਹਾਈ ਕੋਰਟ ਨੇ ਸਿਰੇ ਤੋਂ ਖਾਰਜ ਕਰਦੇ ਹੋਏ ਕੰਗਨਾ ਰਣੌਤ ਨੂੰ ਵੱਡਾ ਝਟਕਾ ਦਿੱਤਾ ਹੈ।

ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਬਠਿੰਡਾ ਦੀ ਮਹਿੰਦਰ ਕੌਰ ਦੀ ਇੱਕ ਫੋਟੋ ਪੋਸਟ ਕਰਕੇ ਕਿਹਾ ਸੀ ਕਿ ਅਜਿਹੀਆਂ ਔਰਤਾਂ 100-100 ਰੁਪਏ ਲੈ ਕੇ ਧਰਨੇ 'ਚ ਸ਼ਾਮਲ ਹੁੰਦੀਆਂ ਹਨ। ਜਿਸ ਮਗਰੋਂ ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ 'ਤੇ ਬਠਿਡਾ 'ਚ ਦਰਜ ਮਾਣਹਾਨੀ ਦਾ ਮੁਕੱਦਮਾ ਕਰਵਾਇਆ ਸੀ। ਫਿਰ ਕੰਗਨਾ ਨੇ ਇਸ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। 

Related Post