ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਦੀ ਹਿਰਾਸਤ ਨੂੰ ਲੈਕੇ ਹਾਈ ਕੋਰਟ ਨੇ ਕਹੀ ਇਹ ਗੱਲ

ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਦੀ ਗੈਰ-ਕਾਨੂੰਨੀ ਹਿਰਾਸਤ ਬਾਰੇ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਕਿਹਾ ਕਿ ਹਰਜੀਤ ਸਿੰਘ ਖਿਲਾਫ ਨਾ ਸਿਰਫ ਲੋਕਾਂ ਨੂੰ ਭੜਕਾਉਣ ਸਗੋਂ 23 ਫਰਵਰੀ ਨੂੰ ਅਜਨਾਲਾ ਥਾਣੇ 'ਤੇ ਹੋਏ ਹਮਲੇ ਲਈ ਵੀ ਐੱਫ.ਆਈ.ਆਰ. ਦਰਜ ਹੈ।

By  Jasmeet Singh April 3rd 2023 02:33 PM -- Updated: April 3rd 2023 03:11 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਦੀ ਗੈਰ-ਕਾਨੂੰਨੀ ਹਿਰਾਸਤ ਬਾਰੇ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਕਿਹਾ ਕਿ ਹਰਜੀਤ ਸਿੰਘ ਖਿਲਾਫ ਨਾ ਸਿਰਫ ਲੋਕਾਂ ਨੂੰ ਭੜਕਾਉਣ ਸਗੋਂ 23 ਫਰਵਰੀ ਨੂੰ ਅਜਨਾਲਾ ਥਾਣੇ 'ਤੇ ਹੋਏ ਹਮਲੇ ਲਈ ਵੀ ਐੱਫ.ਆਈ.ਆਰ. ਦਰਜ ਹੈ। 

ਅੰਮ੍ਰਿਤਸਰ ਦੇ ਐਸਐਸਪੀ ਦਿਹਾਤੀ ਸਤਿੰਦਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਦੀ ਤਰਫ਼ੋਂ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕੀਤਾ ਹੈ। ਐਸਐਸਪੀ ਦਿਹਾਤੀ ਨੇ ਹਾਈ ਕੋਰਟ ਨੂੰ ਇਹ ਵੀ ਦੱਸਿਆ ਕਿ ਡੀਐਮ ਦੇ ਹੁਕਮਾਂ ’ਤੇ ਹਰਜੀਤ ਸਿੰਘ ਨੂੰ ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਹੈ। ਇਸ ਲਈ ਹਰਜੀਤ ਸਿੰਘ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖਣ ਦਾ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹੈ।

ਸਰਕਾਰ ਨੇ ਕਿਹਾ ਕਿ ਹਰਜੀਤ ਸਿੰਘ ਗੈਰ-ਕਾਨੂੰਨੀ ਹਿਰਾਸਤ ਵਿਚ ਨਹੀਂ ਹੈ, ਸਗੋਂ ਉਸ ਵਿਰੁੱਧ ਦਰਜ ਕੇਸਾਂ ਦੇ ਸਬੰਧ ਵਿਚ ਹੀ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਾਈਕੋਰਟ ਨੇ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਦੇ ਨਾਲ-ਨਾਲ ਉਨ੍ਹਾਂ ਮਾਮਲਿਆਂ ਸਬੰਧੀ ਦਾਇਰ ਹੋਰ ਸਾਰੀਆਂ ਪਟੀਸ਼ਨਾਂ 'ਤੇ ਇਕੱਠੇ ਸੁਣਵਾਈ ਕਰਨ ਦੇ ਹੁਕਮ ਦਿੱਤੇ ਹਨ। ਅੰਮ੍ਰਿਤਪਾਲ ਸਿੰਘ ਦਾ ਚਾਚਾ ਹਰਜੀਤ ਸਿੰਘ, ਜਿਸ ਨੂੰ ਪੁਲਿਸ ਨੇ 20 ਮਾਰਚ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ।


ਇਸ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਹਰਜੀਤ ਸਿੰਘ ਦੇ ਭਰਾ ਸੁਖਚੈਨ ਸਿੰਘ ਨੇ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ। ਹਰਜੀਤ ਸਿੰਘ ਨੂੰ 20 ਮਾਰਚ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।

ਬਠਿੰਡਾ ਵਿਖੇ ਕਿਸਾਨਾਂ ਵੱਲੋਂ ਰੋਸ ਮੁਜ਼ਾਹਰਾ 

'ਵਾਰਿਸ ਪੰਜਾਬ ਦੇ' ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਬਣੇ ਮਾਹੌਲ ਦੇ ਖਿਲਾਫ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਅਤੇ ਭਾਰਤ ਸਰਕਾਰਾਂ ਖ਼ਿਲਾਫ਼ ਡੀ.ਸੀ. ਦਫ਼ਤਰਾਂ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤਹਿਤ ਬਠਿੰਡਾ ਵਿਖੇ ਕਿਸਾਨਾਂ ਯੂਨੀਅਨ ਉਗਰਾਹਾਂ ਵੱਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ, ਕਿਸਾਨਾਂ ਨੇ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਨੌਜਵਾਨਾਂ 'ਤੇ ਲਗਾਇਆ NSA ਹਟਾਉਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਆਰੋਪ ਲਗਾਇਆ ਕਿ 2024 ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ।

Related Post