ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਬਦਲੇ ਗਏ 5 ਵਿੱਚੋਂ 3 ਆਈਜੀ ਵਾਪਸ ਭੇਜਣ ਦੇ ਹੁਕਮਾਂ 'ਤੇ ਲਾਈ ਰੋਕ

By  Jasmeet Singh May 12th 2023 07:30 PM -- Updated: May 12th 2023 07:36 PM

ਚੰਡੀਗੜ੍ਹ: ਪੰਜਾਬ ਸਰਕਾਰ ਦੇ ਪੰਜਾਬ ਗ੍ਰਹਿ ਵਿਭਾਗ ਵੱਲੋਂ 31 ਮਾਰਚ ਨੂੰ ਪੰਜ ਆਈਜੀਜ਼ ਨੂੰ ਬਦਲ ਕੇ ਡੀਆਈਜੀ ਬਣਾਉਣ ਦੇ ਜਾਰੀ ਕੀਤੇ ਹੁਕਮਾਂ ਖ਼ਿਲਾਫ਼ ਤਿੰਨ ਅਧਿਕਾਰੀਆਂ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ। ਹਾਈਕੋਰਟ ਨੇ ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ ਵੱਡੀ ਰਹਤਾ ਦਿੰਦੀਆਂ ਬਹਾਲ ਕਰਨ ਦੇ ਹੁਕਮ ਦਿੱਤੇ ਸਨ।

ਇਸਦੇ ਨਾਲ ਹੀ ਕੋਰਟ ਨੇ ਸਰਕਾਰ ਦੇ ਹੁਕਮਾਂ 'ਤੇ ਰੋਕ ਲਾਉਂਦਿਆਂ ਪੰਜਾਬ ਸਰਕਾਰ ਨੂੰ ਇਸ ਪੂਰੇ ਮਾਮਲੇ 'ਚ ਜਵਾਬ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ।

ਪਟੀਸ਼ਨ ਦਾਇਰ ਕਰਨ ਵਾਲੀਆਂ ਵਿੱਚ ਕੇਬੀ ਸਿੰਘ, ਸੁਰਿੰਦਰ ਕੁਮਾਰ ਕਾਲੀਆ ਅਤੇ ਗੁਰਸ਼ਰਨ ਸਿੰਘ ਸੰਧੂ ਦੇ ਨਾਂ ਸ਼ਾਮਲ ਹਨ। ਇਨ੍ਹਾਂ ਤਿੰਨਾਂ ਵਿੱਚੋਂ ਕੇਬੀ ਸਿੰਘ ਅਤੇ ਸੁਰਿੰਦਰ ਕੁਮਾਰ ਕਾਲੀਆ ਹੁਣ ਸੇਵਾਮੁਕਤ ਹੋ ਚੁੱਕੇ ਹਨ ਜਦੋਂਕਿ ਗੁਰਸ਼ਰਨ ਸਿੰਘ ਸੰਧੂ ਅਜੇ ਵੀ ਸੇਵਾ ਵਿੱਚ ਹਨ।

ਭਾਵੇਂ ਪੰਜਾਬ ਦੇ ਗ੍ਰਹਿ ਵਿਭਾਗ ਨੇ 5 ਆਈ.ਜੀ. ਨੂੰ ਡੀ.ਆਈ.ਜੀ. ਤੱਕ ਬਹਾਲ ਕਰ ਦਿੱਤਾ ਸੀ ਪਰ ਇਨ੍ਹਾਂ ਪੰਜਾਂ ਵਿਚੋਂ ਸਿਰਫ਼ ਤਿੰਨ ਅਧਿਕਾਰੀਆਂ ਨੇ ਹੀ ਉਨ੍ਹਾਂ ਦੀ ਬਹਾਲੀ ਦੇ ਹੁਕਮਾਂ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ।

ਇਸ ਮਾਮਲੇ 'ਚ ਹਾਈਕੋਰਟ ਨੇ ਪਿਛਲੀ ਸੁਣਵਾਈ 'ਤੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਸੀ ਕਿ ਇਨ੍ਹਾਂ ਅਧਿਕਾਰੀਆਂ ਨੂੰ ਵਾਪਸ ਭੇਜਣ ਦੇ ਹੁਕਮਾਂ 'ਤੇ ਰੋਕ ਕਿਉਂ ਨਾ ਲਗਾਈ ਜਾਵੇ।

ਸਰਕਾਰ ਵੱਲੋਂ ਨੋਟਿਸ ਦੇ ਦਿੱਤੇ ਜਵਾਬ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਅੱਜ ਹਾਈ ਕੋਰਟ ਨੇ ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ ਵਾਪਸ ਭੇਜਣ ਦੇ ਹੁਕਮਾਂ 'ਤੇ ਰੋਕ ਲਾ ਦਿੱਤੀ ਹੈ।

ਸਕੂਟੀ 'ਤੇ ਜਾ ਰਹੇ ਮਾਂ-ਬੇਟੇ ਨੂੰ ਟਰੱਕ ਨੇ ਮਾਰੀ ਟੱਕਰ, 6 ਸਾਲਾ ਬੇਟੇ ਦੀ ਮੌਤ

Related Post