Mohali : ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਇੱਕ ਹੋਰ ਵੱਡਾ ਝਟਕਾ ! ਹਾਈਕੋਰਟ ਨੇ ਮੁਹਾਲੀ ਚ ਜ਼ਮੀਨ ਐਕਵਾਇਰ ਤੇ ਲਾਈ ਰੋਕ
Mohali Industrial Park Project : ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਵੱਲੋਂ ਸੈਕਟਰ 101 ਅਤੇ 103 ਵਿੱਚ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜ਼ਮੀਨ ਐਕਵਾਇਰ ਇੰਡਸਟਰੀਲ ਪਾਰਕ ਬਣਾਉਣ ਲਈ ਕੀਤੀ ਜਾ ਰਹੀ ਹੈ, ਪਰੰਤੂ ਸਥਾਨਕ ਵਸਨੀਕਾਂ ਨੇ ਇਸ ਦਾ ਵਿਰੋਧ ਕੀਤਾ ਹੈ।
Mohali Industrial Park Project : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ (High Court) ਨੇ ਮੁਹਾਲੀ 'ਚ ਇੰਡਸਟਰੀਅਲ ਪਾਰਕ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ (Land Acquisition) ਕਰਨ 'ਤੇ ਰੋਕ ਲਗਾ ਦਿੱਤੀ ਹੈ। ਸਥਾਨਕ ਕਿਸਾਨਾਂ ਵੱਲੋਂ ਦਾਇਰ ਪਟੀਸ਼ਨ 'ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਤਲਬ ਕੀਤਾ ਹੈ।
ਸਰਕਾਰ ਵੱਲੋਂ ਕਿਉਂ ਕੀਤੀ ਜਾ ਰਹੀ ਜ਼ਮੀਨ ਐਕਵਾਇਰ ?
ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ (Punjab Government) ਵੱਲੋਂ ਸੈਕਟਰ 101 ਅਤੇ 103 ਵਿੱਚ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜ਼ਮੀਨ ਐਕਵਾਇਰ ਇੰਡਸਟਰੀਲ ਪਾਰਕ ਬਣਾਉਣ ਲਈ ਕੀਤੀ ਜਾ ਰਹੀ ਹੈ, ਪਰੰਤੂ ਸਥਾਨਕ ਵਸਨੀਕਾਂ ਨੇ ਇਸ ਦਾ ਵਿਰੋਧ ਕੀਤਾ ਹੈ, ਜਿਸ ਕਾਰਨ ਹਾਈਕੋਰਟ ਨੇ ਇਸ 'ਤੇ ਰੋਕ ਲਗਾਈ ਹੈ।
ਸਥਾਨਕ ਕਿਸਾਨਾਂ ਵੱਲੋਂ ਕਿਉਂ ਕੀਤਾ ਜਾ ਰਿਹਾ ਵਿਰੋਧ ?
ਐਡਵੋਕੇਟ ਨਰੇਸ਼ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਕੁੱਲ 300 ਏਕੜ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ। ਹੁਣ ਹਾਈਕੋਰਟ 'ਚ ਪਟੀਸ਼ਨ ਰਾਹੀਂ ਸਥਾਨਕ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੇ ਇਸ ਗ੍ਰਹਿਣ ਦਾ ਵਿਰੋਧ ਕਰਦੇ ਹੋਏ ਕਿਹਾ ਹੈ ਕਿ ਇਸ ਬਹੁਤ ਹੀ ਉਪਜਾਊ ਜ਼ਮੀਨ ਨੂੰ ਗ੍ਰਹਿਣ ਕਰਨ ਨਾਲ ਨਾ ਸਿਰਫ਼ ਖੇਤੀਬਾੜੀ ਸਗੋਂ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ, ਇੰਨਾ ਹੀ ਨਹੀਂ, ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ, ਉਨ੍ਹਾਂ ਤੋਂ ਕਦੇ ਉਨ੍ਹਾਂ ਦੀ ਰਾਏ ਵੀ ਨਹੀਂ ਲਈ ਗਈ।
ਉਨ੍ਹਾਂ ਕਿਹਾ ਕਿ ਇਹ ਕਿਸਾਨ ਅਤੇ ਜ਼ਮੀਨ ਮਾਲਕ ਸ਼ੁਰੂ ਤੋਂ ਹੀ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ, ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਦੀ ਉਪਜਾਊ ਜ਼ਮੀਨ ਨੂੰ ਹੜੱਪ ਕੇ ਇੱਥੇ ਇੱਕ ਉਦਯੋਗਿਕ ਪਾਰਕ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ 'ਤੇ ਹੁਣ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਇਸ ਉਦਯੋਗਿਕ ਪਾਰਕ ਲਈ ਕੀਤੀ ਜਾ ਰਹੀ ਜ਼ਮੀਨ ਐਕੁਆਇਰ 'ਤੇ ਰੋਕ ਲਗਾ ਦਿੱਤੀ ਹੈ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ...ਸਾਊਦੀ ਅਰਬ 'ਚ ਸਿੱਖ ਡਰਾਈਵਰ ਨੂੰ ਬਚਾਉਣ ਲਈ ਅੱਗੇ ਆਏ Diljit Dosanjh, ਕੇਂਦਰ ਤੋਂ ਦਖਲ ਦੀ ਕੀਤੀ ਮੰਗ