13 ਟੋਲ ਪਲਾਜ਼ਿਆਂ 'ਤੇ ਕਿਸਾਨਾਂ ਵੱਲੋਂ ਪੱਕੇ ਮੋਰਚੇ 'ਤੇ ਹਾਈਕੋਰਟ ਸਖ਼ਤ

ਪੰਜਾਬ ਦੇ 13 ਟੋਲ ਪਲਾਜ਼ਿਆਂ 'ਤੇ ਕਿਸਾਨਾਂ ਵੱਲੋਂ ਲਾਏ ਗਏ ਪੱਕੇ ਮੋਰਚਿਆਂ ਨੂੰ ਲੈਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

By  Jasmeet Singh January 12th 2023 01:51 PM -- Updated: January 12th 2023 01:58 PM

ਚੰਡੀਗੜ੍ਹ, 11 ਜਨਵਰੀ (ਨੇਹਾ ਸ਼ਰਮਾ): ਪੰਜਾਬ ਦੇ 13 ਟੋਲ ਪਲਾਜ਼ਿਆਂ 'ਤੇ ਕਿਸਾਨਾਂ ਵੱਲੋਂ ਲਾਏ ਗਏ ਪੱਕੇ ਮੋਰਚਿਆਂ ਨੂੰ ਲੈਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਟੋਲ ਪਲਾਜ਼ਿਆਂ ਨੂੰ ਮੁੜ ਚਾਲੂ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਕਾਬਲੇਗੌਰ ਹੈ ਕਈ NHAI ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਇਨ੍ਹਾਂ ਮੋਰਚਿਆਂ ਨੂੰ ਹਟਾਇਆ ਜਾਵੇ ਕਿਉਂਕਿ ਇਨ੍ਹਾਂ ਨਾਲ ਉਨ੍ਹਾਂ ਨੂੰ ਰੋਜ਼ਾਨਾ ਡੇਢ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

Related Post