ਬਾਬਾ ਨਾਨਕ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਹਾਈਕੋਰਟ ਸਖ਼ਤ; ਕਿਹਾ - ਨਹੀਂ ਰੱਦ ਹੋਵੇਗਾ ਮੁਕੱਦਮਾ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਾਲ ਹੀ ਵਿੱਚ ਸਿੱਖਾਂ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਵਿਰੁੱਧ ਦਰਜ ਐਫ.ਆਈ.ਆਰ ਨੂੰ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਹੈ ਕਿ ਬੇਅਦਬੀ ਇੱਕ ਘਿਨੌਣਾ ਅਪਰਾਧ ਹੈ।
ਹਾਈ ਕੋਰਟ ਨੇ ਆਈ.ਪੀ.ਸੀ. ਦੀ ਧਾਰਾ 295-ਏ ਤਹਿਤ ਵਿਅਕਤੀ ਖ਼ਿਲਾਫ਼ ਦਰਜ ਐਫ.ਆਈ.ਆਰ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਬੇਅਦਬੀ ਇੱਕ ਘਿਨੌਣਾ ਅਪਰਾਧ ਹੈ। ਕੋਰਟ ਨੇ ਕਿਹਾ, "ਭਾਵੇਂ ਉਹ ਕਿਸੇ ਵੀ ਧਰਮ ਨਾਲ ਸਬੰਧਿਤ ਹੋਵੇ"। ਸੰਜੇ ਰਾਏ ਨਾਮ ਦੇ ਮੁਲਜ਼ਮ ਨੇ ਕਥਿਤ ਤੌਰ 'ਤੇ ਦਾਅਵਾ ਕੀਤਾ ਕਿ ਉਹ ਗੁਰੂ ਨਾਨਕ ਦੇਵ ਦਾ ਅਵਤਾਰ ਹੈ। ਰਾਏ ਨੇ ਇਹ ਵੀ ਕਿਹਾ ਕਿ ਉਹ ਇਸ ਨੂੰ ਆਪਣੇ ਅਧਿਆਤਮਕ ਗਿਆਨ ਨਾਲ ਸਾਬਤ ਕਰ ਸਕਦਾ ਹੈ। ਇਸ ਮਾਮਲੇ 'ਚ ਹੁਣ ਹਾਈਕੋਰਟ ਨੇ ਕਿਹਾ ਕਿ ਐਫ.ਆਈ.ਆਰ ਰੱਦ ਨਹੀਂ ਹੋਵੇਗੀ।
ਮੁਲਜ਼ਮ ਨੇ ਕੀ ਬਿਆਨ ਦਿੱਤਾ ਸੀ?
ਪਟੀਸ਼ਨ ਦਾਇਰ ਕਰਦੇ ਹੋਏ ਸੰਜੇ ਰਾਏ ਨੇ ਹਾਈਕੋਰਟ ਨੂੰ ਦੱਸਿਆ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸ ਦੇ ਖਿਲਾਫ 23 ਦਸੰਬਰ 2022 ਨੂੰ ਅੰਮ੍ਰਿਤਸਰ ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਸੀ। ਇਲਜ਼ਾਮ ਅਨੁਸਾਰ ਪਟੀਸ਼ਨਕਰਤਾ ਨੇ ਆਪਣੇ ਆਪ ਨੂੰ ਸਿੱਖਾਂ ਦਾ 12ਵਾਂ ਗੁਰੂ ਐਲਾਨਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਗੁਰੂ ਨਾਨਕ ਦੇਵ ਜੀ ਦੀ ਆਤਮਾ ਉਸਦੇ ਅੰਦਰ ਵੱਸਦੀ ਹੈ। ਇਸ ਸਬੰਧੀ ਇੱਕ ਵੀਡੀਓ ਵਾਇਰਲ ਹੋਈ ਸੀ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪਹੁੰਚ ਗਈ ਸੀ। ਇਸ ਵੀਡੀਓ ਦੇ ਆਧਾਰ 'ਤੇ ਐਸ.ਜੀ.ਪੀ.ਸੀ. ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ।
ਅੰਮ੍ਰਿਤਸਰ ਪੁਲਿਸ ਨੇ ਕੀਤਾ ਮਾਮਲਾ ਦਰਜ
ਅੰਮ੍ਰਿਤਸਰ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਸੰਜੇ ਰਾਏ ਵਾਸੀ ਅੰਮ੍ਰਿਤਸਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਆਪਣੇ ਆਪ ਨੂੰ ਗੁਰੂ ਨਾਨਕ ਦੇਵ ਦਾ ਅਵਤਾਰ ਹੋਣ ਦਾ ਦਾਅਵਾ ਕਰਨ ਵਾਲੇ ਮੁਲਜ਼ਮ ਸੰਜੇ ਰਾਏ ਨੂੰ ਹਾਈ ਕੋਰਟ ਤੋਂ ਪਹਿਲਾਂ ਅਪ੍ਰੈਲ ਦੇ ਅੰਤ 'ਚ ਅਗਾਊਂ ਜ਼ਮਾਨਤ ਮਿਲ ਗਈ ਸੀ। ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ਵਿੱਚ 23 ਦਸੰਬਰ 2022 ਨੂੰ ਮੁਲਜ਼ਮ ਸੰਜੇ ਰਾਏ ਖ਼ਿਲਾਫ਼ ਐਫ.ਆਈ.ਆਰ ਦਰਜ ਕੀਤੀ ਗਈ ਸੀ।
ਕੀ ਹਨ ਇਲਜ਼ਾਮ?
ਇਲਜ਼ਾਮਾਂ ਅਨੁਸਾਰ ਉਸ ਨੇ ਦਾਅਵਾ ਕੀਤਾ ਸੀ ਕਿ ਗੁਰੂ ਨਾਨਕ ਦੇਵ ਜੀ ਦੀ ਆਤਮਾ ਉਸ ਦੇ ਅੰਦਰ ਵੱਸਦੀ ਹੈ। ਇਸ ਸਬੰਧੀ ਇੱਕ ਵੀਡੀਓ ਵਾਇਰਲ ਹੋਈ ਸੀ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪਹੁੰਚ ਗਈ ਸੀ। ਇਸ ਵੀਡੀਓ ਦੇ ਆਧਾਰ 'ਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਸੰਜੇ ਰਾਏ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮਾਂ 'ਚ ਅੰਮ੍ਰਿਤਸਰ 'ਚ ਐਫ.ਆਈ.ਆਰ. ਦਰਜ ਕੀਤੀ ਸੀ।