ਜਲੰਧਰ ਚ ਰਫ਼ਤਾਰ ਦਾ ਕਹਿਰ, ਕ੍ਰੇਟਾ ਗੱਡੀ ਨੇ 4 ਲੋਕਾਂ ਨੂੰ ਮਾਰੀ ਟੱਕਰ, ਇਕ ਦੀ ਮੌਤ

ਘਟਨਾ 'ਚ ਹਸਪਤਾਲ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਬਾਕੀ ਤਿੰਨ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਆਪਣੇ ਕੰਮ ਤੋਂ ਸਾਈਕਲ 'ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਮ੍ਰਿਤਕ ਦੀ ਪਛਾਣ 40 ਸਾਲਾ ਮਾਲਾ ਵਾਸੀ ਜਲੰਧਰ ਵਜੋਂ ਹੋਈ ਹੈ।

By  KRISHAN KUMAR SHARMA May 28th 2024 02:16 PM

ਜਲੰਧਰ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ 66 ਫੁੱਟ ਰੋਡ 'ਤੇ ਸਥਿਤ ਜਲੰਧਰ ਹਾਈਟਸ ਨੇੜੇ ਇਕ ਤੇਜ਼ ਰਫਤਾਰ ਕ੍ਰੇਟਾ ਕਾਰ ਨੇ 4 ਲੋਕਾਂ ਨੂੰ ਟੱਕਰ ਮਾਰ ਦਿੱਤੀ, ਇਸ ਹਾਦਸੇ 'ਚ ਇਕ ਵਿਅਕਤੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਦਰਅਸਲ, ਤੇਜ਼ ਰਫਤਾਰ ਕ੍ਰੇਟਾ ਡਰਾਈਵਰ ਨੇ ਇਕ ਸਾਈਕਲ ਅਤੇ ਸੜਕ ਦੇ ਕਿਨਾਰੇ ਖੜ੍ਹੇ ਕੁਝ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 4 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ 'ਚ ਹਸਪਤਾਲ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਬਾਕੀ ਤਿੰਨ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਆਪਣੇ ਕੰਮ ਤੋਂ ਸਾਈਕਲ 'ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਮ੍ਰਿਤਕ ਦੀ ਪਛਾਣ 40 ਸਾਲਾ ਮਾਲਾ ਵਾਸੀ ਜਲੰਧਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਬੱਚੇ ਕਾਰ ਚਲਾ ਰਹੇ ਸਨ।

ਹਾਦਸਾ ਵਾਪਰਦੇ ਹੀ ਕਾਰ ਵਿਚ ਸਵਾਰ ਦੋਵੇਂ ਬੱਚੇ ਤੁਰੰਤ ਉਥੋਂ ਭੱਜ ਗਏ, ਜਿਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਚਾਰਾਂ ਜ਼ਖਮੀਆਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਖੁਸ਼ਕਿਸਮਤੀ ਰਹੀ ਕਿ ਉਸ ਥਾਂ 'ਤੇ ਜ਼ਿਆਦਾ ਭੀੜ ਨਹੀਂ ਸੀ, ਨਹੀਂ ਤਾਂ ਹਾਦਸਾ ਵੱਡਾ ਹੋ ਸਕਦਾ ਸੀ।

ਘਟਨਾ 'ਚ ਜ਼ਖਮੀ ਹੋਏ ਅਲੀਪੁਰ ਇਲਾਕੇ ਦੇ ਰਹਿਣ ਵਾਲੇ ਮਨੀਸ਼ ਨੇ ਦੱਸਿਆ ਕਿ ਉਹ ਜਲੰਧਰ ਹਾਈਟਸ ਮੋੜ ਤੋਂ ਆ ਰਿਹਾ ਸੀ। ਇਸੇ ਦੌਰਾਨ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਆਈ। ਜੋ ਕਿ ਲਗਭਗ 120 ਦੀ ਰਫਤਾਰ ਨਾਲ ਹੋਵੇਗਾ। ਇਸ ਤੋਂ ਪਹਿਲਾਂ ਕਿ ਉਹ ਸਾਈਡ ਵੱਲ ਮੁੜਦਾ, ਉਕਤ ਕਾਰ ਸਵਾਰਾਂ ਨੇ ਉਸ ਨੂੰ ਟੱਕਰ ਮਾਰ ਦਿੱਤੀ। ਬਾਅਦ ਉਕਤ ਕਾਰ ਨੂੰ ਅੱਗ ਲੱਗ ਗਈ ਅਤੇ ਇੱਕ ਐਕਟਿਵਾ ਅਤੇ ਇੱਕ ਸਾਈਕਲ ਨੂੰ ਟੱਕਰ ਮਾਰ ਦਿੱਤੀ। ਐਕਟਿਵਾ ਸਵਾਰ ਕਾਰ ਉਪਰੋਂ ਲੰਘ ਕੇ ਪਿੱਛੇ ਜਾ ਡਿੱਗੇ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਮਨੀਸ਼ ਨੇ ਦੱਸਿਆ ਕਿ ਘਟਨਾ 'ਚ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਮਨੀਸ਼ ਨੇ ਦੱਸਿਆ ਕਿ ਉਹ ਪੇਂਟ ਦਾ ਕੰਮ ਕਰਦਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਜਾਂਚ ਲਈ ਤੁਰੰਤ ਉੱਥੇ ਪਹੁੰਚ ਗਈ। ਜਲੰਧਰ ਹਾਈਟਸ ਪੁਲਸ ਨੇ ਮੌਕੇ ਤੋਂ ਕ੍ਰੇਟਾ ਕਾਰ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related Post