ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ, ਇਸ ਦਿਨ ਹੋਵੇਗੀ ਵਾਪਸੀ

ਅੱਜ ਪਾਕਿਸਤਾਨ ਸਥਿਤ ਹਿੰਦੂ ਤੀਰਥ ਅਸਥਾਨ ਕਟਾਸਰਾਜ ਦੇ ਦਰਸ਼ਨਾਂ ਲਈ ਇਤਿਹਾਸਕ ਦੁਰਗਿਆਣਾ ਮੰਦਿਰ ਤੋਂ ਕਮੇਟੀ ਅਧਿਕਾਰੀਆਂ ਵੱਲੋਂ ਹਿੰਦੂ ਸ਼ਰਧਾਲੂਆਂ ਦਾ ਇੱਕ ਜਥਾ ਰਵਾਨਾ ਕੀਤਾ ਗਿਆ।

By  Aarti February 16th 2023 02:02 PM

ਮਨਿੰਦਰ ਮੋਂਗਾ (ਅੰਮ੍ਰਿਤਸਰ, 16 ਫਰਵਰੀ): ਅੱਜ ਪਾਕਿਸਤਾਨ ਸਥਿਤ ਹਿੰਦੂ ਤੀਰਥ ਅਸਥਾਨ ਕਟਾਸਰਾਜ ਦੇ ਦਰਸ਼ਨਾਂ ਲਈ ਇਤਿਹਾਸਕ ਦੁਰਗਿਆਣਾ ਮੰਦਿਰ ਤੋਂ ਕਮੇਟੀ ਅਧਿਕਾਰੀਆਂ ਵੱਲੋਂ ਹਿੰਦੂ ਸ਼ਰਧਾਲੂਆਂ ਦਾ ਇੱਕ ਜਥਾ ਰਵਾਨਾ ਕੀਤਾ ਗਿਆ। ਦੱਸ ਦਈਏ ਕਿ ਇਹ ਹਿੰਦੂ ਸ਼ਰਧਾਲੂਆਂ ਦਾ ਜਥਾ 18 ਨੂੰ ਕਟਾਸਰਾਜ ਵਿਖੇ ਸ਼ਿਵਰਾਤਰੀ ਮਨਾਉਣ ਤੋਂ ਬਾਅਦ 22 ਤਰੀਕ ਨੂੰ ਭਾਰਤ ਪਰਤ ਆਵੇਗਾ। 

ਮਿਲੀ ਜਾਣਕਾਰੀ ਮੁਤਾਬਿਕ ਤਕਰੀਬਨ 115 ਸ਼ਰਧਾਲੂਆਂ ਨੇ ਅਪਲਾਈ ਕੀਤਾ ਹੈ। ਪਾਕਿਸਤਾਨ ਦੇ ਵੀਜ਼ੇ ਲਈ ਅਪਲਾਈ ਕੀਤਾ ਪਰ 47 ਯਾਤਰੀਆਂ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ। ਦੁਰਗਿਆਣਾ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਚਾਵਲਾ ਨੇ ਕਿਹਾ ਕਿ ਇਸ ਵਾਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਮੰਦਰਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ। ਉਹ ਇਸ ਮੁੱਦੇ ਨੂੰ ਭਾਰਤ ਸਰਕਾਰ ਅੱਗੇ ਉਠਾਉਣਗੇ, ਜਿਸ ਲਈ ਪਾਕਿਸਤਾਨ ਜਾ ਰਹੇ ਹਨ। 

ਉੱਥੇ ਹੀ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਵੀਜ਼ਾ ਪ੍ਰਣਾਲੀ ਨੂੰ ਸਰਲ ਬਣਾਇਆ ਜਾਵੇ ਅਤੇ ਇੱਕ ਹਫ਼ਤਾ ਪਹਿਲਾਂ ਵੀਜ਼ਾ ਦਿੱਤਾ ਜਾਵੇ, ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੱਕਾ-ਮਦੀਨਾ ਜਾਣ ਵਾਲੇ ਮੁਸਲਿਮ ਭਰਾਵਾਂ ਨੂੰ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ, ਉਸੇ ਤਰ੍ਹਾਂ ਸਾਨੂੰ ਵੀ ਦਿੱਤੀਆਂ ਜਾਣ। 

ਇਹ ਵੀ ਪੜ੍ਹੋ: ਟੋਲ ਪਲਾਜਿਆਂ ਦੀ ਮਿਆਦ ਪੂਰੀ ਹੋਣ ਵਾਲੀ ਹੁੰਦੀ ਹੈ ਤਾਂ ਸੀਐੱਮ ਮਾਨ ਉਨ੍ਹਾਂ ਨੂੰ ਬੰਦ ਕਰਵਾ ਕੇ ਵਾਹ ਵਾਹ ਖੱਟ ਲੈਂਦੇ : ਬਾਜਵਾ

Related Post