Valmiki Jayanti : 6 ਅਕਤੂਬਰ ਨੂੰ ਜਲੰਧਰ ਚ ਦੁਪਹਿਰ ਤੋਂ ਬਾਅਦ ਸਕੂਲਾਂ ਚ ਛੁੱਟੀ ਦਾ ਐਲਾਨ, ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ
Valmiki Jayanti : ਪੰਜਾਬ ਭਰ ਦੇ ਵਾਲਮੀਕੀ ਭਾਈਚਾਰੇ ਵਿੱਚ ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਧੂਮ ਧਾਮ ਨਾਲ ਇਸ ਦਿਨ ਨੂੰ ਮਨਾਇਆ ਜਾਵੇਗਾ, ਜਿਸ ਦੇ ਸਬੰਧ ਵਿੱਚ ਸ਼ੋਭਾ ਯਾਤਰਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
Valmiki Ji Maharaj : ਪੰਜਾਬ ਭਰ ਦੇ ਵਾਲਮੀਕੀ ਭਾਈਚਾਰੇ ਵਿੱਚ ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਧੂਮ ਧਾਮ ਨਾਲ ਇਸ ਦਿਨ ਨੂੰ ਮਨਾਇਆ ਜਾਵੇਗਾ, ਜਿਸ ਦੇ ਸਬੰਧ ਵਿੱਚ ਸ਼ੋਭਾ ਯਾਤਰਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜਲੰਧਰ ਵਿੱਚ ਵੱਡੇ ਪੱਧਰ 'ਤੇ ਵਾਲਮੀਕੀ ਜੈਯੰਤੀ ਨੂੰ ਲੈ ਕੇ ਉਤਸ਼ਾਹ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਜਲੰਧਰ ਸ਼ਹਿਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਮਿਤੀ 06.10.2025 ਨੂੰ 2 ਵਜੇ ਦੁਪਹਿਰ ਤੋਂ ਬਾਅਦ ਜਲੰਧਰ ਮਿਊਂਸੀਪਲ ਕਾਰਪੋਰੇਸ਼ਨ ਦੀ ਹੱਦ ਵਿੱਚ ਸਥਿਤ ਸਕੂਲ, ਕਾਲਜ ਅਤੇ ਆਈ.ਟੀ.ਆਈਜ਼ (ਸਰਕਾਰੀ ਅਤੇ ਪ੍ਰਾਈਵੇਟ ਦੋਵੇਂ) ਵਿੱਚ ਛੁੱਟੀ ਦੇ ਹੁਕਮ (Punjab Holiday) ਜਾਰੀ ਕੀਤੇ ਗਏ ਹਨ।
ਸ਼ਰਾਬ ਤੇ ਮੀਟ ਦੀ ਵਿਕਰੀ 'ਤੇ ਪਾਬੰਦੀ
ਇਸੇ ਤਰ੍ਹਾਂ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਮਿਤੀ 06.10.2025 ਅਤੇ ਮਿਤੀ 07.10.2025 ਨੂੰ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਪ੍ਰਗਟ ਉਤਸਵ ਸਬੰਧੀ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।