Jalandhar ਜ਼ਿਲ੍ਹੇ ’ਚ 31 ਜਨਵਰੀ ਨੂੰ ਛੁੱਟੀ ਦਾ ਐਲਾਨ , ਸਾਰੇ ਵਿੱਦਿਅਕ ਅਦਾਰੇ ਅਤੇ ਦਫ਼ਤਰ ਰਹਿਣਗੇ ਬੰਦ
Guru Ravidas Jayanti: ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 31 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ਵਿੱਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ 31 ਜਨਵਰੀ 2026 ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ
Guru Ravidas Jayanti: ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 31 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ਵਿੱਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ 31 ਜਨਵਰੀ 2026 ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਨਿਰਧਾਰਿਤ ਹਨ, ਉਨ੍ਹਾਂ ਸਬੰਧਤ ਜਮਾਤਾਂ ’ਤੇ ਇਸ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।