Holiday in Punjab: ਪੰਜਾਬ ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
Jalandhar News: ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਲਗਾਤਾਰ ਦੋ ਛੁੱਟੀਆਂ ਦਾ ਆਨੰਦ ਮਿਲਣ ਵਾਲਾ ਹੈ।
Jalandhar News: ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਲਗਾਤਾਰ ਦੋ ਛੁੱਟੀਆਂ ਦਾ ਆਨੰਦ ਮਿਲਣ ਵਾਲਾ ਹੈ। ਦਰਅਸਲ, ਜਲੰਧਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ 21 ਨਵੰਬਰ ਨੂੰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਅਤੇ ਸਕੂਲ-ਕਾਲਜਾਂ ਦੇ ਸਟਾਫ਼ ਲਈ ਅਹਿਮ ਐਲਾਨ ਕੀਤਾ ਗਿਆ ਹੈ। ਇਸਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਹੋਰ ਪੜ੍ਹੋ- GTA 6 Launch: GTA 6 ਤੋਂ ਪਹਿਲਾਂ PS5 ਹੋਇਆ ਸੁਰੱਖਿਅਤ: Sony ਨੇ ਜਾਰੀ ਕੀਤਾ ਨਵਾਂ ਸਿਸਟਮ ਅੱਪਡੇਟ
ਦੁਪਹਿਰ 12 ਵਜੇ ਤੋਂ ਬਾਅਦ ਛੁੱਟੀ ਦਾ ਐਲਾਨ
ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ 'ਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। ਇਸ ਧਾਰਮਿਕ ਸਮਾਗਮ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਛੁੱਟੀ ਦਾ ਐਲਾਨ ਕੀਤਾ ਹੈ।
ਹੋਰ ਪੜ੍ਹੋ- GTA 6 ਲਈ ਦੁਨੀਆ ਭਰ 'ਚ ਦੀਵਾਨਗੀ, ਗੇਮ ਖੇਡਣ ਲਈ ਕੋਈ ਛੱਡੇਗਾ ਦਫ਼ਤਰ, ਕੋਈ ਬਦਲੇਗਾ ਲੋਕੇਸ਼ਨ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਜਲੰਧਰ ਜ਼ਿਲ੍ਹੇ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ 'ਚ ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ਼ ਨੂੰ ਵੀ ਅੱਧੇ ਦਿਨ ਦੀ ਛੁੱਟੀ ਰਹੇਗੀ। ਨਗਰ ਕੀਰਤਨ ਦੌਰਾਨ ਸ਼ਹਿਰ 'ਚ ਵੱਡੀ ਗਿਣਤੀ 'ਚ ਸੰਗਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਆਵਾਜਾਈ ਅਤੇ ਪ੍ਰਬੰਧਾਂ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।