ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲਾਂ ’ਚ 27 ਜਨਵਰੀ ਨੂੰ ਛੁੱਟੀ

ਡਿਪਟੀ ਕਮਿਸ਼ਨਰ ਆਸ਼ਿਕ਼ਾ ਜੈਨ ਵੱਲੋਂ ਜ਼ਿਲ੍ਹੇ ਵਿੱਚ ਗਣਤੰਤਰ ਦਿਵਸ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਐਲਾਨੀ ਗਈ ਹੈ।

By  Jasmeet Singh January 26th 2023 08:36 PM

ਐਸ.ਏ.ਐਸ ਨਗਰ, 26 ਜਨਵਰੀ: ਡਿਪਟੀ ਕਮਿਸ਼ਨਰ ਆਸ਼ਿਕ਼ਾ ਜੈਨ ਵੱਲੋਂ ਜ਼ਿਲ੍ਹੇ ਵਿੱਚ ਗਣਤੰਤਰ ਦਿਵਸ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਐਲਾਨੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤ ਦਿਵਸ ਸਮਾਗਮਾਂ ਵਿੱਚ ਜ਼ਿਲ੍ਹੇ ਦੇ ਵੱਖੋ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਪ੍ਰੋਗਰਾਮਾਂ ਲਈ ਵਧਾਈ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ 74ਵਾਂ ਗਣਤੰਤਰ ਦਿਵਸ ਸਮਾਗਮ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ਼ ਫੇਜ਼-6 ਵਿਖੇ ਬਹੁਤ ਹੀ ਧੂਮ ਧਾਮ ਨਾਲ ਕਰਵਾਇਆ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ।

Related Post