Punjab School Closed : ਪੰਜਾਬ ਦੇ ਸਕੂਲਾਂ ਚ ਵਧੀਆਂ ਛੁੱਟੀਆਂ; ਪ੍ਰੀਖਿਆਵਾਂ ਵੀ ਹੋਈਆਂ ਰੱਦ
ਇਸ ਦੌਰਾਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ. ਤੇ ਪੋਸਟ ਕੀਤਾ ਹੈ।
Punjab School Closed : ਪੰਜਾਬ ਵਿੱਚ ਹੜ੍ਹਾਂ ਦੇ ਕਹਿਰ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ 'ਤੇ ਪੋਸਟ ਕੀਤਾ ਹੈ।
ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 01/09/2025 ਤੋਂ ਸ਼ੁਰੂ ਹੋਣ ਵਾਲੀਆਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀਆਂ ਜਾਂਦੀਆਂ ਹਨ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਖਿਆ ਹੈ ਕਿ "ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 3 ਸਤੰਬਰ 2025 ਤੱਕ ਬੰਦ ਹਨ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸੁਰੱਖਿਆ ਨੂੰ ਪਹਿਲ ਦੇਣ ਅਤੇ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨ। ਧਿਆਨ ਦੇਣ ਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਪਹਿਲਾਂ 31 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਜਿਨ੍ਹਾਂ ਨੂੰ ਹੁਣ ਵਧਾ ਦਿੱਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਲਗਾਤਾਰ ਮੀਂਹ ਅਤੇ ਹੜ੍ਹ ਦਾ ਪਾਣੀ ਲੋਕਾਂ ਦੇ ਜਾਨ-ਮਾਲ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਐਤਵਾਰ ਪੰਜਾਬ 'ਚ ਕਈ ਥਾਂਵਾਂ 'ਤੇ ਲਗਾਤਾਰ ਮੀਂਹ ਪਿਆ। ਉਧਰ, ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਹੋਰ ਭਾਰੀ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : Punjab Weather Alert : ਮੌਸਮ ਵਿਭਾਗ ਵੱਲੋਂ ਆਉਣ ਵਾਲੇ 48 ਘੰਟਿਆਂ ਤੱਕ Heavy Rain ਦਾ ਅਲਰਟ, ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਖਿਆਲ