School Closed: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਪਹਾੜੀ ਇਲਾਕਿਆਂ ਅਤੇ ਪੰਜਾਬ ਵਿੱਚ ਜ਼ਿਆਦਾ ਬਾਰਿਸ਼ ਪੈਣ ਕਾਰਨ ਦਰਿਆਵਾਂ ਨਦੀਆਂ,ਡੈਮਾਂ,ਘੱਗਰ ਆਦਿ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਦਾ ਅਸਰ ਕਈ ਪਿੰਡਾਂ ਅਤੇ ਸ਼ਹਿਰਾਂ ਚ ਵੀ ਦੇਖਣ ਨੂੰ ਮਿਲ ਰਿਹਾ ਹੈ।

By  Aarti July 20th 2023 09:22 AM -- Updated: July 20th 2023 09:30 AM

ਨਵਦੀਪ (ਮਾਨਸਾ, 20 ਜੁਲਾਈ): ਪਹਾੜੀ ਇਲਾਕਿਆਂ ਅਤੇ ਪੰਜਾਬ ਵਿੱਚ ਜ਼ਿਆਦਾ ਬਾਰਿਸ਼ ਪੈਣ ਕਾਰਨ ਦਰਿਆਵਾਂ ਨਦੀਆਂ,ਡੈਮਾਂ,ਘੱਗਰ ਆਦਿ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਦਾ ਅਸਰ ਕਈ ਪਿੰਡਾਂ ਅਤੇ ਸ਼ਹਿਰਾਂ ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਵਿਅਕਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ।

ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਬੁਢਲਾਡਾ ਦੇ ਨਜ਼ਦੀਕ ਚਾਂਦਪੁਰਾ ਵਿਖੇ ਘੱਗਰ  ਵਿਚ ਪਾੜ ਪੈ ਜਾਣ ਕਾਰਨ ਸਰਦੂਲਗੜ੍ਹ ਅਤੇ ਬੁਢਲਾਡਾ ਦੇ ਕੁੱਝ ਪਿੰਡਾਂ ਤੇ ਸ਼ਹਿਰਾਂ ਵਿਚ ਹੜ੍ਹ ਆ ਚੁੱਕੇ ਹਨ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਉਪ ਮੱਡਲ ਮੈਜਿਸਟ੍ਰੇਟ ਬੁਢਲਾਡਾ ਅਤੇ ਸਰਦੂਲਗੜ੍ਹ ਦੀ ਰਿਪੋਰਟ ਅਨੁਸਾਰ ਬੁਢਲਾਡਾ ਦੇ ਪਿੰਡਾਂ ਗੋਰਖਨਾਥ,ਚੱਕ ਅਲੀਸ਼ੇਰ ਕਲਾਂ,ਬੀਰੇਵਾਲਾ ਡੋਗਰਾ,ਭਾਵਾ,ਕੁਲਰੀਆਂ,ਰਿਉੰਦ ਕਲਾਂ, ਰਿਉੰਦ ਖੁਰਦ, ਆਦਰਸ਼ ਸੈਕੰਡਰੀ ਸਕੂਲ ਬੋਹਾ ਅਤੇ ਸਰਦੂਲਗੜ੍ਹ ਦੇ ਪਿੰਡ ਰੋੜਕੀ, ਬਰਨ, ਸਾਧੂਵਾਲਾ,ਫੂਸਮੰਡੀ,ਕਰੀਪੁਰ ਡੂੰਮ ਅਤੇ ਸਰਦੂਲਗੜ੍ਹ ਦੇ ਸਰਕਾਰੀ,ਏਡਿਡ,ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 20 ਜੁਲਾਈ ਤੋਂ 22 ਜੁਲਾਈ 2023 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: Punjab floods: ਮਾਨਸਾ ਦੇ ਸਰਦੂਲਗੜ੍ਹ 'ਚ ਵੜਿਆ ਪਾਣੀ, 22 ਜੁਲਾਈ ਤੱਕ ਯੈਲੋ ਅਲਰਟ ਜਾਰੀ

Related Post