Holidays In Punjab Schools : ਇਸ ਜ਼ਿਲ੍ਹੇ ’ਚ ਸਮੂਹ ਵਿੱਦਿਅਕ ਅਦਾਰਿਆਂ ’ਚ 08 ਤੋਂ 11 ਮਈ ਤੱਕ ਐਲਾਨੀਆਂ ਗਈਆਂ ਛੁੱਟੀਆਂ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨਾਂ ਕਿਹਾ ਕਿ ਜ਼ਿਲੇ ਵਿੱਚ ਜ਼ਰੂਰੀ ਵਸਤਾਂ, ਜਿੰਨ੍ਹਾ ਵਿੱਚ ਤੇਲ, ਰਸੋਈ ਗੈਸ, ਦਵਾਈਆਂ ਅਤੇ ਰਾਸ਼ਨ ਆਦਿ ਦੀ ਕੋਈ ਘਾਟ ਨਹੀਂ ਹੈ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਬਿਨਾਂ ਸੋਚੇ ਸਮਝੇ ਇਹ ਵਸਤਾਂ ਭੰਡਾਰ ਕਰਕੇ ਕਾਲਾਬਜ਼ਾਰੀ ਨੂੰ ਉਤਸ਼ਾਹਿਤ ਨਾ ਕਰਨ।
Holidays In Punjab Schools : ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ-ਪਾਕਿ ਤਣਾਅ ਦੌਰਾਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਏਡਿਡ, ਪ੍ਰਾਈਵੇਟ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ 8 ਤੋਂ 11 ਮਈ ਤੱਕ ਦੀ ਛੁੱਟੀ ਘੋਸ਼ਿਤ ਕੀਤੀ। ਉਹਨਾਂ ਕਿਹਾ ਕਿ ਸੋਮਵਾਰ ਨੂੰ ਸਕੂਲ ਖੁੱਲਣ ਬਾਰੇ ਸਥਿਤੀ ਨੂੰ ਮੁੜ ਵਿਚਾਰਨ ਮਗਰੋਂ ਹਦਾਇਤਾਂ ਐਤਵਾਰ ਨੂੰ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਟਾਫ ਆਮ ਦੀ ਤਰ੍ਹਾਂ ਹਾਜ਼ਰ ਰਹੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨਾਂ ਕਿਹਾ ਕਿ ਜ਼ਿਲੇ ਵਿੱਚ ਜ਼ਰੂਰੀ ਵਸਤਾਂ, ਜਿੰਨ੍ਹਾ ਵਿੱਚ ਤੇਲ, ਰਸੋਈ ਗੈਸ, ਦਵਾਈਆਂ ਅਤੇ ਰਾਸ਼ਨ ਆਦਿ ਦੀ ਕੋਈ ਘਾਟ ਨਹੀਂ ਹੈ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਬਿਨਾਂ ਸੋਚੇ ਸਮਝੇ ਇਹ ਵਸਤਾਂ ਭੰਡਾਰ ਕਰਕੇ ਕਾਲਾਬਜ਼ਾਰੀ ਨੂੰ ਉਤਸ਼ਾਹਿਤ ਨਾ ਕਰਨ।
ਡਿਪਟੀ ਕਮਿਸ਼ਨਰ ਨੇ ਜ਼ਰੂਰੀ ਵਸਤਾਂ ਦਾ ਭੰਡਾਰ ਕਰਕੇ ਕਾਲਾਬਜ਼ਾਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੋ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ, ਉਸ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ ਜ਼ਰੀਏ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਦਿੱਤੀਆਂ ਜਾ ਰਹੀਆਂ ਗੈਰ ਜ਼ਰੂਰੀ ਸਲਾਹਾਂ ਉੱਤੇ ਅਮਲ ਨਾ ਕਰਨ। ਉਹਨਾਂ ਕਿਹਾ ਕਿ ਹਰੇਕ ਸੂਚਨਾ, ਖ਼ਬਰ ਜਾਂ ਸਲਾਹ ਦੀ ਪੁਸ਼ਟੀ ਕਰਕੇ ਹੀ ਉਸ ਉੱਤੇ ਅਮਲ ਕੀਤਾ ਜਾਵੇ ਅਤੇ ਉਸ ਨੂੰ ਤਾਂ ਹੀ ਅੱਗੇ ਸ਼ੇਅਰ ਕੀਤਾ ਜਾਵੇ। ਉਹਨਾਂ ਕਿਹਾ ਕਿ ਬਿਨਾਂ ਸੋਚੇ ਅਜਿਹੀਆਂ ਖਬਰਾਂ ਜਾਂ ਸਲਾਹਾਂ ਨੂੰ ਸ਼ੇਅਰ ਕਰਕੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਨਾ ਪੈਦਾ ਕੀਤਾ ਜਾਵੇ।