Gurdaspur News : ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ

ਪਿੰਡ ਵਾਸੀਆਂ ਤੇ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ-ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਿਦਾਇਤਾਂ ਬਾਰੇ ਜਾਣੂ ਕਰਵਾਇਆ ਤੇ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ।

By  Aarti March 30th 2025 12:54 PM
Gurdaspur News : ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ

Gurdaspur News :  ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਧਾਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ ਹੋ ਗਏ ਸਨ। ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸਵੇਰੇ ਖੁਦ ਸਬੰਧਤ ਪਿੰਡ ਵਿਖੇ ਪੁੱਜੇ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਪੰਡ ਵਾਸੀਆਂ ਕੋਲੋਂ ਘਟਨਾ ਸਬੰਧੀ ਸਮੁੱਚੀ ਜਾਣਕਾਰੀ ਹਾਸਲ ਕੀਤੀ।

ਪਿੰਡ ਵਾਸੀਆਂ ਤੇ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ-ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਿਦਾਇਤਾਂ ਬਾਰੇ ਜਾਣੂ ਕਰਵਾਇਆ ਤੇ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। 

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ ਵਿਖੇ ਗੁਰਦੁਆਰਾ ਸਾਹਿਬ 'ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵਾਰ ਵਾਰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ।

ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।

Related Post