Holy Figure Injured In 1984: ਜ਼ਖਮੀ ਪਾਵਨ ਸਰੂਪ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਕੀਤੇ ਗਏ ਸੁਸ਼ੋਭਿਤ, ਤੁਸੀਂ ਵੀ ਕਰੋ ਦਰਸ਼ਨ

ਅੱਜ ਜੂਨ 1984 ਘੱਲੂਘਾਰੇ ਦੀ 39ਵੀਂ ਬਰਸੀ ਹੈ। ਇਸ ਮੌਕੇ ਘੱਲੂਘਾਰੇ ‘ਚ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

By  Aarti June 6th 2023 11:31 AM -- Updated: June 6th 2023 11:57 AM

Operation Blue Star: ਅੱਜ ਜੂਨ 1984 ਘੱਲੂਘਾਰੇ ਦੀ 39ਵੀਂ ਬਰਸੀ ਹੈ। ਇਸ ਮੌਕੇ ਘੱਲੂਘਾਰੇ ‘ਚ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਿਕ ਜ਼ਖਮੀ ਸਰੂਪ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਸੁਸ਼ੋਭਿਤ ਕੀਤੇ ਗਏ ਹਨ। ਦੱਸ ਦਈਏ ਕਿ ਸ਼ਾਮ 7 ਵਜੇ ਤੱਕ ਸੰਗਤ ਜ਼ਖਮੀ ਸਰੂਪ ਦੇ ਦਰਸ਼ਨ ਕਰ ਸਕਣਗੀਆਂ। 


ਦੱਸ ਦਈਏ ਕਿ ਭਾਰਤੀ ਫੌਜ ਵੱਲੋਂ ਗੋਲੀਬਾਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਪਾਵਨ ਸਰੂਪ ਜ਼ਖਮੀ ਹੋਏ ਸੀ।


ਪਿਛਲੇ 39 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਮਾਹਿਰਾਂ ਦੀ ਮਦਦ ਨਾਲ ਜਖਮੀ ਸਰੂਪ ਦੀ ਸਾਂਭ ਸੰਭਾਲ  ਕੀਤੀ ਜਾ ਰਹੀ ਹੈ।  


ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਚੱਲ ਰਹੇ ਅਖੰਡ ਪਾਠ ਦੇ ਭੋਗ ਪਏ ਗਏ ਹਨ। ਪਿਛਲੇ ਦੋ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੱਜ ਸਵੇਰ ਤੋਂ ਹੀ ਸੰਗਤ ਦਾ ਇਕੱਠ ਹੋਣਾ ਵੀ ਸ਼ੁਰੂ ਹੋ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਕੌਮ ਦਾ ਨਾਮ ਸੰਦੇਸ਼ ਦਿੱਤਾ। ਵੱਡੀ ਗਿਣਤੀ ‘ਚ ਸੰਗਤ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। 

ਇਹ ਵੀ ਪੜ੍ਹੋ: Operation Blue star Anniversary: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਅੱਜ, ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Related Post