Amritsar ’ਚ ਵਾਪਰੀ ਖੌਫਨਾਕ ਘਟਨਾ, ਰਾਹਗੀਰਾਂ ਨੂੰ ਮਿਲੀ ਖੂਨ ਨਾਲ ਲੱਥਪੱਥ ਨੌਜਵਾਨ ਦੀ ਲਾਸ਼
ਮੌਕੇ 'ਤੇ ਪਹੁੰਚੀ ਪੁਲਿਸ ਨੇ ਦੇਖਿਆ ਕਿ ਨੌਜਵਾਨ ਦੀ ਗਰਦਨ ਕੱਟੀ ਹੋਈ ਸੀ, ਅਤੇ ਉਸਦੇ ਚਿਹਰੇ 'ਤੇ ਵੀ ਸੱਟਾਂ ਦੇ ਨਿਸ਼ਾਨ ਸਨ। ਲਾਸ਼ ਦੀ ਹਾਲਤ ਨੂੰ ਦੇਖਦੇ ਹੋਏ ਸ਼ੱਕ ਹੈ ਕਿ ਕਤਲ ਬੇਰਹਿਮੀ ਨਾਲ ਕੀਤਾ ਗਿਆ ਹੈ।
Amritsar News : ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਲੱਖੂਵਾਲ ਪਿੰਡ ਨੇੜੇ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਰਾਹਗੀਰਾਂ ਨੇ ਸਵੇਰੇ ਲੱਖੂਵਾਲ ਮੋੜ ਨੇੜੇ ਨੌਜਵਾਨ ਦੀ ਲਾਸ਼ ਪਈ ਦੇਖੀ ਅਤੇ ਪੁਲਿਸ ਨੂੰ ਸੂਚਿਤ ਕੀਤਾ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਦੇਖਿਆ ਕਿ ਨੌਜਵਾਨ ਦੀ ਗਰਦਨ ਕੱਟੀ ਹੋਈ ਸੀ, ਅਤੇ ਉਸਦੇ ਚਿਹਰੇ 'ਤੇ ਵੀ ਸੱਟਾਂ ਦੇ ਨਿਸ਼ਾਨ ਸਨ। ਲਾਸ਼ ਦੀ ਹਾਲਤ ਨੂੰ ਦੇਖਦੇ ਹੋਏ ਸ਼ੱਕ ਹੈ ਕਿ ਕਤਲ ਬੇਰਹਿਮੀ ਨਾਲ ਕੀਤਾ ਗਿਆ ਹੈ।
ਅਜਨਾਲਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਲੇ-ਦੁਆਲੇ ਦੇ ਇਲਾਕੇ ਵਿੱਚ ਪੁੱਛਗਿੱਛ ਕਰ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਫਿਲਹਾਲ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਤਲ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਮ੍ਰਿਤਕ ਜਾਂ ਘਟਨਾ ਨਾਲ ਸਬੰਧਤ ਕੋਈ ਜਾਣਕਾਰੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਇਹ ਵੀ ਪੜ੍ਹੋ : Gurdaspur ’ਚ ਬੀਜੇਪੀ ਆਗੂ ’ਤੇ ਹੋਈ ਫਾਇਰਿੰਗ ! ਭਗਵਾਨਪੁਰ ’ਚ ਵਿਜੈ ਸੋਨੀ ਦੇ ਪੈਟਰੋਲ ਪੰਪ ’ਤੇ ਦਿੱਤਾ ਵਾਰਦਾਤ ਨੂੰ ਅੰਜਾਮ