ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ; ਭਾਜਪਾ ’ਚ ਸ਼ਾਮਲ ਹੋਏ ਸੀਨੀਅਰ ਵਕੀਲ HS ਫੂਲਕਾ
ਦੱਸ ਦਈਏ ਕਿ ਐਚ.ਐਸ. ਫੂਲਕਾ ਦਿੱਲੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉਨ੍ਹਾਂ ਨੂੰ ਪਾਰਟੀ ਦੀ ਪੱਗ ਭੇਟ ਕੀਤੀ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ ਸੀ।
ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਮਨੁੱਖੀ ਅਧਿਕਾਰ ਕਾਰਕੁਨ ਹਰਵਿੰਦਰ ਸਿੰਘ ਫੂਲਕਾ ਬੁੱਧਵਾਰ ਦੁਪਹਿਰ ਨੂੰ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਇਸ ਕਦਮ ਨੂੰ ਰਾਜਨੀਤਿਕ ਤੌਰ 'ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਖਾਸ ਕਰਕੇ ਕਿਉਂਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿੱਖ ਅਤੇ ਪੰਥਕ ਸ਼ਖਸੀਅਤਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।
ਦੱਸ ਦਈਏ ਕਿ ਐਚ.ਐਸ. ਫੂਲਕਾ ਦਿੱਲੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉਨ੍ਹਾਂ ਨੂੰ ਪਾਰਟੀ ਦੀ ਪੱਗ ਭੇਟ ਕੀਤੀ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ ਸੀ।
ਆਮ ਆਦਮੀ ਪਾਰਟੀ ’ਤੇ ਸਾਧਿਆ ਨਿਸ਼ਾਨਾ
ਐਚਐਸ ਫੂਲਕਾ ਨੇ ਬੀਜੇਪੀ ’ਚ ਸ਼ਾਮਲ ਹੋਣ ਮਗਰੋਂ ਆਮ ਆਦਮੀ ਪਾਰਟੀ ’ਤੇ ਹਮਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਲ 2014 ’ਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਕੇ ਉਨ੍ਹਾਂ ਨੇ ਗਲਤੀ ਕੀਤੀ। ਹਾਥੀ ਦੇ ਦੰਦ ਖਾਣ ਦੇ ਹੋਰ ਅਤੇ ਦਿਖਾਉਣ ਦੇ ਹੋਰ ਹੁੰਦੇ ਹਨ। ਅੱਜ ਜੋ ਪੰਜਾਬ ਦਾ ਹਾਲ ਹੈ ਦੇਖ ਕੇ ਦੁੱਖ ਹੁੰਦਾ ਹੈ। ਡਰੱਗ, ਗੈਂਗਸਟਰਵਾਦ ਦਾ ਪੰਜਾਬ ’ਚ ਬੋਲਬਾਲਾ ਹੈ।
ਸਾਲ 2017 ਵਿੱਚ ਦਾਖਾ ਤੋਂ ਬਣੇ ਸਨ ਵਿਧਾਇਕ
ਉੱਥੇ ਹੀ ਜੇਕਰ ਐਚਐਸ ਫੂਲਕਾ ਦੇ ਹੁਣ ਤੱਕ ਦੇ ਸਿਆਸੀ ਸਫਰ ਦੀ ਗੱਲ ਕਰੀਏ ਤਾਂ ਸਾਲ 2014-2015 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੀ। 2015 ਵਿੱਚ ਦਿੱਲੀ ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਉਹ ਪਾਰਟੀ ਦੀਆਂ ਪ੍ਰਮੁੱਖ ਹਸਤੀਆਂ ਵਿੱਚੋਂ ਇੱਕ ਬਣ ਗਏ।
2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਉਹ 'ਆਪ' ਦੀ ਟਿਕਟ 'ਤੇ ਦਾਖਾ (ਲੁਧਿਆਣਾ) ਤੋਂ ਵਿਧਾਇਕ ਚੁਣੇ ਗਏ। ਪਾਰਟੀ ਨੇ ਉਨ੍ਹਾਂ ਨੂੰ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ। ਉਨ੍ਹਾਂ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਹੋਰ ਸਿੱਖ ਮੁੱਦਿਆਂ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਚੁੱਕਿਆ।
ਇਹ ਵੀ ਪੜ੍ਹੋ : DM ਗਗਨਦੀਪ ਰੰਧਾਵਾ ਦੇ ਘਰ ਦੀਆਂ ਤਾਰਾਂ ਕੱਟਣ ਵਾਲੇ ਮੁਲਜ਼ਮ ਦੀ ਪੁਲਿਸ ਕਸਟਡੀ ’ਚ ਮੌਤ, ਪਰਿਵਾਰ ਨੇ ਲਗਾਏ ਗੰਭੀਰ ਇਲਜ਼ਾਮ