ਮਨੁੱਖੀ ਅਧਿਕਾਰ ਕਮਿਸ਼ਨ ਕੋਲ ਨਾਜਾਇਜ਼ ਮਾਈਨਿੰਗ ਦਾ ਮਾਮਲਾ, ਕਮਿਸ਼ਨ ਨੇ ਜਿਲ੍ਹਾ ਮਾਈਨਿੰਗ ਅਧਿਕਾਰੀ ਤੋਂ ਇਕ ਹਫ਼ਤੇ ਅੰਦਰ ਮੰਗਿਆ ਜਵਾਬ
ਜਾਣਕਾਰੀ ਅਨੁਸਾਰ ਅਜਨਾਲਾ ਦੇ ਇਕ ਵਿਅਕਤੀ ਅਤੇ ਵਾਤਾਵਰਨ ਪ੍ਰੇਮੀ ਕੁਲਬੀਰ ਸਿੰਘ ਵੱਲੋਂ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਵਿੱਚ ਇਲਜ਼ਾਮ ਲਗਾਇਆ ਗਿਆ ਕਿ ਅਜਨਾਲਾ ਇਲਾਕੇ ਵਿੱਚ ਵੱਡੇ ਪੱਧਰ ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।
Ajnala News : ਅਜਨਾਲਾ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਦਾ ਮਾਮਲਾ ਹੁਣ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਮਿਸ਼ਨ ਨੇ ਜਿਲ੍ਹਾ ਮਾਈਨਿੰਗ ਅਧਿਕਾਰੀ ਕੋਲੋਂ ਇਕ ਹਫ਼ਤੇ ਦੇ ਅੰਦਰ ਜਵਾਬ ਮੰਗਿਆ ਹੈ।
ਜਾਣਕਾਰੀ ਅਨੁਸਾਰ ਅਜਨਾਲਾ ਦੇ ਇਕ ਵਿਅਕਤੀ ਅਤੇ ਵਾਤਾਵਰਨ ਪ੍ਰੇਮੀ ਕੁਲਬੀਰ ਸਿੰਘ ਵੱਲੋਂ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਵਿੱਚ ਇਲਜ਼ਾਮ ਲਗਾਇਆ ਗਿਆ ਕਿ ਅਜਨਾਲਾ ਇਲਾਕੇ ਵਿੱਚ ਵੱਡੇ ਪੱਧਰ ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਕਿ ਕੁਝ ਥਾਵਾਂ ’ਤੇ ਸਰਕਾਰੀ ਸ਼ਹਿ ਹੇਠ ਇਹ ਕੰਮ ਚੱਲ ਰਿਹਾ ਹੈ ਜਿਸ ਕਾਰਨ ਨਾ ਸਿਰਫ ਵਾਤਾਵਰਨ ਨੂੰ ਨੁਕਸਾਨ ਪਹੁੰਚ ਰਿਹਾ ਹੈ ਸਗੋਂ ਆਮ ਲੋਕਾਂ ਦੀ ਜਾਨ ਵੀ ਖ਼ਤਰੇ ਵਿੱਚ ਪੈ ਰਹੀ ਹੈ।
ਵਾਤਾਵਰਨ ਪ੍ਰੇਮੀ ਕੁਲਬੀਰ ਸਿੰਘ ਨੇ ਦੱਸਿਆ ਕਿ ਲੋੜ ਤੋਂ ਵੱਧ ਰੇਤ ਨਾਲ ਭਰੇ ਓਵਰਲੋਡ ਟਿੱਪਰ ਅਤੇ ਟਰੱਕ ਸੜਕਾਂ ਤੇ ਦੌੜ ਰਹੇ ਹਨ, ਜਿਸ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ ਪਰ ਪ੍ਰਸ਼ਾਸਨ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਨੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਮੰਗ ਕੀਤੀ ਹੈ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਾਜਾਇਜ਼ ਮਾਈਨਿੰਗ ਨੂੰ ਤੁਰੰਤ ਰੋਕਿਆ ਜਾਵੇ।
ਉੱਧਰ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਿਲ੍ਹਾ ਮਾਈਨਿੰਗ ਅਧਿਕਾਰੀ ਤੋਂ ਇਕ ਹਫ਼ਤੇ ਦੇ ਅੰਦਰ ਰਿਪੋਰਟ ਤਲਬ ਕੀਤੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦਾ ਹੈ।
ਇਹ ਵੀ ਪੜ੍ਹੋ : SC on Stray Dogs : ਆਵਾਰਾ ਕੁੱਤਿਆਂ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦੇਸ਼ ਭਰ 'ਚ 2025 ਵਾਲੇ ਹੁਕਮ ਹੀ ਲਾਗੂ ਕਰਨ ਦੇ ਨਿਰਦੇਸ਼