ਸਰਪੰਚਾਂ ਨੇ ਪੰਚਾਇਤ ਮੰਤਰੀ ਖ਼ਿਲਾਫ਼ ਦਿੱਤਾ ਧਰਨਾ

By  Ravinder Singh December 2nd 2022 02:49 PM -- Updated: December 2nd 2022 02:51 PM

ਲੁਧਿਆਣਾ : ਲੁਧਿਆਣਾ ਦੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਦੇ ਬਾਹਰ ਅੱਜ ਸੈਂਕੜੇ ਦੀ ਗਿਣਤੀ ਵਿਚ ਪਿੰਡਾਂ ਦੇ ਸਰਪੰਚਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਕੋਲੋਂ ਰੀਚੈਕਿੰਗ ਦੇ ਨਾਮ ਉਤੇ ਰਿਕਾਰਡ ਮੰਗਿਆ ਜਾ ਰਿਹਾ ਹੈ ਜੋ ਉਨ੍ਹਾਂ ਨੂੰ ਬੇਇੱਜਤ ਕਰਨ ਦੇ ਬਰਾਬਰ ਹੈ।


ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਚਾਇਤ ਸੈਕਟਰੀ ਸੁਖਪਾਲ ਸਿੰਘ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖ਼ੁਦ ਸਰਪੰਚ ਰਹਿ ਚੁੱਕੇ ਹਨ ਅਤੇ ਬਾਵਜੂਦ ਇਸ ਦੇ ਸਰਪੰਚਾਂ ਤੋਂ ਰੀਚੈਕਿੰਗ ਦੇ ਨਾਮ ਉਤੇ ਹਿਸਾਬ ਮੰਗਿਆ ਜਾ ਰਿਹਾ ਹੈ ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਪੰਚਾਇਤ ਮੰਤਰੀ ਖ਼ੁਦ ਆਪਣੇ ਕੀਤੇ ਕੰਮਾਂ ਦਾ ਹਿਸਾਬ ਦੇਣ ਅਤੇ ਬਾਅਦ ਵਿਚ ਦੂਜਿਆਂ ਦੇ ਹਿਸਾਬ ਮੰਗਣ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਲੀਫੋਰਨੀਆ 'ਚ ਗ੍ਰਿਫਤਾਰ

ਉਨ੍ਹਾਂ ਨੇ ਕਿਹਾ ਕਿ ਜੋ ਮਿਸਤਰੀ ਦੀ ਲੇਬਰ ਸਾਢੇ 300 ਦਿੱਤੀ ਜਾ ਰਹੀ ਹੈ, ਉਹ ਵੀ ਅੱਜ-ਕੱਲ੍ਹ 600-700 ਤੋਂ ਘੱਟ ਨਹੀਂ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੀਤੇ ਗਏ ਕੰਮਾਂ ਉਤੇ ਉਂਗਲੀ ਚੁੱਕਣਾ ਗਲਤ ਕਦਮ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ 9 ਤਾਰੀਕ ਨੂੰ ਉਹ ਚੰਡੀਗੜ੍ਹ ਸਥਿਤ ਪੰਚਾਇਤ ਭਵਨ ਦਾ ਵੀ ਰੁਖ਼ ਕਰ ਸਕਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਹੋਏ ਸਰਪੰਚਾਂ ਨੇ ਪੰਚਾਇਤ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਉਨ੍ਹਾਂ ਦੀ ਸਖ਼ਤ ਅਲੋਚਨਾ ਕੀਤੀ।

Related Post