Bajeke Hunger Strike In Jail : MP ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਮੰਤਰੀ ਬਾਜੇਕੇ ਵੱਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ , ਜਾਣੋ ਕੀ ਹੈ ਕਾਰਨ

ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਥਾਣਾ 3 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪੁਲਿਸ ਨੂੰ ਮੌਕੇ ਤੋਂ ਦੋ ਕਾਰਤੂਸ ਮਿਲੇ।

By  Aarti April 10th 2025 12:13 PM
Bajeke Hunger Strike In Jail : MP ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਮੰਤਰੀ ਬਾਜੇਕੇ ਵੱਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ , ਜਾਣੋ ਕੀ ਹੈ ਕਾਰਨ

Bajeke Hunger Strike In Jail :  ਸਾਂਸਦ ਅੰਮ੍ਰਿਤਪਾਲ ਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਮੰਤਰੀ ਬਾਜੇਕੇ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ’ਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ’ਚ ਬਾਜੇਕੇ ਨੂੰ ਤਬਦੀਲ ਕੀਤਾ ਗਿਆ ਸੀ ਜਿੱਥੇ ਉਸ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। 

ਮਿਲੀ ਜਾਣਕਾਰੀ ਮੁਤਾਬਿਕ ਬਟਿੰਡਾ ਜੇਲ੍ਹ ’ਚ ਬੰਦ ਬਾਜੇਕੇ ਨੇ ਪੁਲਿਸ ਪ੍ਰਸ਼ਾਸਨ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਸ ਨੇ ਕਿਹਾ ਹੈ ਕਿ ਬਾਥਰੂਮਾਂ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਗੁਪਤ ਕੈਮਰੇ ਲਗਾਏ ਗਏ ਹਨ ਅਤੇ ਉਸਦੀ ਨਿੱਜਤਾ ਦਾ ਬਿਲਕੁੱਲ ਵੀ ਖਿਆਲ ਨਹੀਂ ਰੱਖਿਆ ਜਾ ਰਿਹਾ ਹੈ। 

ਇਸ ਤੋਂ ਇਲਾਵਾ ਉਸਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੇ ਦਰਸ਼ਨਾਂ ਦੇ ਲਈ ਵੀ ਜਾਣ ਨਹੀਂ ਦਿੱਤਾ ਜਾਂਦਾ। ਇਸ ਸਬੰਧੀ ਬਾਜੇਕੇ ਨੇ ਆਡੀਓ ਮੈਸੇਜ ਜਾਰੀ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਹਨ।

ਇਹ ਵੀ ਪੜ੍ਹੋ : Tarn Taran News : ਦੋ ਧਿਰਾਂ ਵਿਚਾਲੇ ਹੋਏ ਝਗੜੇ ਨੂੰ ਸੁਲਝਾਉਣ ਗਈ ਪੁਲਿਸ ’ਤੇ ਫਾਇਰਿੰਗ; ਸਬ ਇੰਸਪੈਕਟਰ ਦੀ ਮੌਤ, ਇੱਕ ਮੁਲਾਜ਼ਮ ਜ਼ਖਮੀ

Related Post