Apache Helicopter Video: ਮੱਧ ਪ੍ਰਦੇਸ਼ ‘ਚ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਡਿੰਗ, ਪਾਇਲਟ ਨੇ ਇੰਝ ਦਿਖਾਈ ਮੁਸਤੈਦੀ

ਭਾਰਤੀ ਹਵਾਈ ਫ਼ੌਜ ਦੇ ਅਪਾਚੇ ਹੈਲੀਕਾਪਟਰ ਦੀ ਮੱਧ ਪ੍ਰਦੇਸ਼ ਦੇ ਭਿੰਡ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਿਸ ਕਾਰਨ ਇੱਕ ਭਿਆਨਕ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ।

By  Aarti May 29th 2023 12:18 PM

IAF Apache Attack Helicopter: ਭਾਰਤੀ ਹਵਾਈ ਫ਼ੌਜ ਦੇ ਅਪਾਚੇ ਹੈਲੀਕਾਪਟਰ ਦੀ ਮੱਧ ਪ੍ਰਦੇਸ਼ ਦੇ ਭਿੰਡ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਿਸ ਕਾਰਨ ਇੱਕ ਭਿਆਨਕ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਹਵਾਈ ਫੌਜ ਦੇ ਅਤਿ ਆਧੁਨਿਕ ਹੈਲੀਕਾਪਟਰ ਅਪਾਚੇ ਦੀ ਭਿੰਡ ਵਿੱਚ ਐਮਰਜੈਂਸੀ ਲੈਂਡਿੰਗ ਹੋਈ। ਇਹ ਘਟਨਾ ਸਵੇਰੇ 8:45 ਵਜੇ ਦੀ ਹੈ। 


ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਪਾਚੇ ਹੈਲੀਕਾਪਟਰ ਵਿੱਚ ਮਾਮੂਲੀ ਤਕਨੀਕੀ ਖਰਾਬੀ ਆ ਗਈ ਸੀ। ਇਸ ਕਾਰਨ ਐਮਰਜੈਂਸੀ  ਲੈਂਡਿੰਗ ਕਰਵਾਈ ਗਈ। ਹਾਲਾਂਕਿ ਇਸ ਖ਼ਰਾਬੀ ਨੂੰ ਦੂਰ ਕਰਨ ਤੋਂ ਬਾਅਦ ਹੈਲੀਕਾਪਟਰ ਆਪਣੀ ਮੰਜ਼ਿਲ ਲਈ ਰਵਾਨਾ ਹੋ ਗਿਆ। ਰਾਹਤ ਦੀ ਗੱਲ ਇਹ ਹੈ ਕਿ ਇਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਹਵਾਈ ਸੈਨਾ ਦੇ AH 64E ਅਪਾਚੇ ਹੈਲੀਕਾਪਟਰ 'ਚ ਉਡਾਣ ਭਰਦੇ ਸਮੇਂ ਜਹਾਜ਼ 'ਚ ਤਕਨੀਕੀ ਖਰਾਬੀ ਆ ਗਈ ਸੀ। ਪਰ ਪਾਇਲਟ ਦੀ ਸਮਝਦਾਰੀ ਕਾਰਨ ਵੱਡਾ ਹਾਦਸਾ ਟਲ ਗਿਆ। ਪੁਲਿਸ ਦੀ ਟੀਮ ਤੁਰੰਤ ਹੀ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਹਵਾਈ ਫੌਜ ਦੇ ਜਹਾਜ਼ ਨੂੰ ਤੁਰੰਤ ਸੁਰੱਖਿਆ ਘੇਰੇ 'ਚ ਲੈ ਲਿਆ ਗਿਆ। ਜਹਾਜ਼ ਨੂੰ ਦੇਖਣ ਲਈ ਪਿੰਡ ਵਾਸੀਆਂ ਦੀ ਭਾਰੀ ਭੀੜ ਪਹੁੰਚੀ ਅਪਾਚੇ ਦੀ ਐਮਰਜੈਂਸੀ ਲੈਂਡਿੰਗ ਪਿੰਡ ਜਖਨੌਲੀ ਦੇ ਗਿਆ ਸਿੰਘ ਭਦੌਰੀਆ ਦੇ ਖੇਤ ਵਿੱਚ ਹੋਈ।

ਇਹ ਵੀ ਪੜ੍ਹੋ: Gangster Amarpreet Dead: ਗੈਂਗਸਟਰ ਅਮਰਪ੍ਰੀਤ ਸਮਰਾ ਦਾ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ

Related Post