Batala Beldar Murder: ਗੈਰ-ਕਾਨੂੰਨੀ ਮਾਈਨਿੰਗ ਰੋਕਣ ਗਏ ਬੇਲਦਾਰ ਦਾ ਕਤਲ, ਪਰਿਵਾਰ ਨੇ ਇਨਸਾਫ ਦੀ ਲਗਾਈ ਗੁਹਾਰ

By  Aarti November 23rd 2023 03:51 PM -- Updated: November 23rd 2023 06:18 PM

Batala Beldar Murder:  ਨਾਜਾਇਜ਼ ਮਾਈਨਿੰਗ ਦੇ ਖਿਲਾਫ ਸਰਕਾਰਾਂ ਵੀ ਸਖਤ ਹਨ ਅਤੇ ਪ੍ਰਸ਼ਾਸਨ ਨੂੰ ਵੀ ਹਿਦਾਇਤਾਂ ਹਨ ਕਿ ਨਾਜਾਇਜ਼ ਮਾਈਨਿੰਗ ਰੋਕੀ ਜਾਵੇ ਪਰ ਨਾਜਾਇਜ਼ ਮਾਈਨਿੰਗ ਅਜੇ ਵੀ ਚੱਲਦੀ ਨਜ਼ਰ ਆ ਰਹੀ ਹੈ ਅਤੇ ਜੇਕਰ ਕੋਈ ਮਾਈਨਿੰਗ ਨੂੰ ਰੋਕਣ ਲਈ ਕਦਮ ਚੁੱਕਦਾ ਹੈ ਤਾਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਊਸ ਉੱਤੇ ਜਾਨਲੇਵਾ ਹਮਲਾ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ ਹਨ।

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਬੇਲਦਾਰ ’ਤੇ ਕੀਤਾ ਹਮਲਾ 

ਇਸੇ ਤਰ੍ਹਾਂ ਦਾ ਮਾਮਲਾ ਬਟਾਲਾ ਦੇ ਪਿੰਡ ਕੋਟਲਾ ਬੱਜਾ ਸਿੰਘ ਨੇੜੇ ਕਸੂਰ ਬ੍ਰਾਂਚ ਨਹਿਰ ਨਜਦੀਕ ਤੋਂ ਸਾਹਮਣੇ ਆਇਆ ਜਿੱਥੇ ਨਾਜਾਇਜ਼ ਮਾਈਨਿੰਗ ਕਰ ਰਹੇ ਮੁਲਜ਼ਮਾਂ ਨੂੰ ਸਰਕਾਰੀ ਬੇਲਦਾਰ ਵਲੋਂ ਰੋਕਿਆ ਗਿਆ ਤਾਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਬੇਲਦਾਰ ਉੱਥੇ ਹੀ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਖੁਦ ਹਮਲਾਵਰ ਟਰੈਕਟਰ-ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। 

ਜ਼ਖਮੀ ਬੇਲਦਾਰ ਦੀ ਹੋਈ ਮੌਤ 

ਜ਼ਖਮੀ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਨੇ ਜ਼ਖਮੀ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਘਟਨਾ ਬਾਰੇ ਦੱਸਦੇ ਹੋਏ ਪੰਜਾਬ ਸਰਕਾਰ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। 

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ 

ਉੱਥੇ ਹੀ ਸਬੰਧਿਤ ਥਾਣਾ ਰੰਗੜ ਨੰਗਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਕਸੂਰ ਨਹਿਰ ਵਿਖੇ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਬੇਲਦਾਰ ਦਰਸ਼ਨ ਸਿੰਘ ਨੂੰ ਮਿਲੀ ਸੀ। ਦੇਰ ਰਾਤ ਨੂੰ ਪਤਾ ਲੱਗਣ 'ਤੇ ਨਹਿਰੀ ਵਿਭਾਗ 'ਚ ਤੈਨਾਤ ਬੇਲਦਾਰ ਦਰਸ਼ਨ ਸਿੰਘ ਨੇ ਨਾਜਾਇਜ਼ ਮਾਈਨਿੰਗ ਕਰ ਰਹੇ ਇਕ ਟਰੈਕਟਰ ਟਰਾਲੀ ਨੂੰ ਰੋਕ ਕੇ ਆਰੋਪੀ ਨੂੰ ਰੈਸਟ ਹਾਊਸ 'ਚ ਲਿਜਾਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੁਲਜ਼ਮਾਂ ਨੇ ਹਮਲਾ ਕਰਕੇ ਦਰਸ਼ਨ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ।

ਪੁਲਿਸ ਥਾਣਾ ਰੰਗੜ ਨੰਗਲ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਵਿਅਕਤੀ ਦੀ ਪਹਿਚਾਣ ਕਰਦੇ ਹੋਏ ਉਹਨਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Punjab Farmer Protest:ਜਲੰਧਰ 'ਚ ਕਿਸਾਨਾਂ ਨੇ ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕ ਵੀ ਕੀਤਾ ਜਾਮ, ਕਈ ਟ੍ਰੇਨਾਂ ਪ੍ਰਭਾਵਿਤ 

Related Post