IMD Alert In Punjab: ਪੰਜਾਬ 'ਚ ਪਵੇਗਾ ਮੀਂਹ ਤੇ ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਦੂਜੇ ਪਾਸੇ ਸਿਟੀ ਬਿਊਟੀਫੁੱਲ ਦਾ ਮੌਸਮ ਬਦਲ ਗਿਆ ਹੈ। ਰਾਤ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਅਤੇ ਸ਼ਨੀਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

By  Aarti April 27th 2024 12:11 PM

IMD Alert In Punjab:  ਪੰਜਾਬ ਸਣੇ ਉੱਤਰ ਭਾਰਤ ’ਚ ਮੌਸਮ ਇੱਕ ਵਾਰ ਕਰਵਟ ਬਦਲਣ ਵਾਲਾ ਹੈ। ਜਿਸ ਦੇ ਚੱਲਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ ’ਚ ਕਈ ਜ਼ਿਲ੍ਹਿਆਂ ’ਚ ਮੀਂਹ ਦੇ ਆਸਾਰ ਦੇਖਣ ਨੂੰ ਮਿਲ ਰਹੇ ਹਨ। ਮੌਸਮ ਵਿਭਾਗ ਨੇ ਪੰਜਾਬ ’ਚ ਅਲਰਟ ਜਾਰੀ ਕੀਤਾ ਗਿਆ ਹੈ। 

ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮਹਿਰਾਂ ਨੇ ਜਾਣਕਾਰੀ  ਦਿੱਤੀ ਕਿ ਤਾਪਮਾਨ ਆਮ ਨਾਲੋਂ ਦੋ ਡਿਗਰੀ ਘੱਟ ਚੱਲ ਰਿਹਾ ਪਰ ਆਉਣ ਵਾਲੇ ਦਿਨਾਂ ਦੇ ਵਿੱਚ ਪੱਛਮੀ ਚੱਕਰ ਕਾਰਨ ਭਾਰਤ ’ਚ ਆਰੇਜ਼ ਅਲਰਟ ਜਾਰੀ ਕੀਤਾ ਹੈ। ਅਤੇ ਦੋ ਦਿਨ ਲਈ ਯੈਲੋ ਅਲਰਟ ਕੀਤਾ ਗਿਆ ਹੈ।

ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ ਹਵਾਵਾਂ ਚਲ ਸਕਦੀ ਹਨ। ਪੱਛਮੀ ਚੱਕਰਵਾਤ ਦੇ ਚੱਲਦੇ ਲੋਕਾਂ ਨੂੰ ਥੋੜੀ ਗਰਮੀ ਤੋਂ ਰਾਹਤ ਹੈ। ਪੀਏਯੂ ਦੇ ਮੌਸਮ ਵਿਭਾਗ ਦੇ ਮਾਹਿਰਾਂ  ਨੇ ਕਿਸਾਨਾਂ ਨੂੰ ਆਪਣੀ ਫ਼ਸਲਾਂ ਦੀ ਸੰਭਾਲ ਕਰਨ ਦੀ ਸਲਾਹ ਦਿੱਤੀ ਹੈ। 

ਦੂਜੇ ਪਾਸੇ ਸਿਟੀ ਬਿਊਟੀਫੁੱਲ ਦਾ ਮੌਸਮ ਬਦਲ ਗਿਆ ਹੈ। ਰਾਤ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਅਤੇ ਸ਼ਨੀਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਅੱਜ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਗੜੇਮਾਰੀ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਕੱਟਿਆ ਹੋਇਆ ਸਿਰ ਗੰਦੇ ਨਾਲੇ ਵਿੱਚ ਸੁੱਟਿਆ

Related Post