Weather Yellow Alert: ਅੱਤ ਦੀ ਗਰਮੀ ਤੋਂ ਜਾਣੋ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਪੰਜਾਬ ਸਣੇ ਕਈ ਸੂਬਿਆਂ ‘ਚ ਮੌਸਮ ਆਪਣਾ ਮਿਜ਼ਾਜ ਬਦਲਦਾ ਜਾ ਰਿਹਾ ਹੈ। ਜਿੱਥੇ ਪੰਜਾਬ ਚ ਲੋਕਾਂ ਦਾ ਅੱਤ ਦੀ ਗਰਮੀ ਦੇ ਕਾਰਨ ਘਰੋਂ ਬਾਹਰ ਨਿਕਲਣ ਔਖਾ ਹੋਇਆ ਪਿਆ ਹੈ।

By  Aarti June 10th 2023 05:37 PM

Weather Yellow Alert: ਪੰਜਾਬ ਸਣੇ ਕਈ ਸੂਬਿਆਂ ‘ਚ ਮੌਸਮ ਆਪਣਾ ਮਿਜ਼ਾਜ ਬਦਲਦਾ ਜਾ ਰਿਹਾ ਹੈ। ਜਿੱਥੇ ਪੰਜਾਬ ਚ ਲੋਕਾਂ ਦਾ ਅੱਤ ਦੀ ਗਰਮੀ ਦੇ ਕਾਰਨ ਘਰੋਂ ਬਾਹਰ ਨਿਕਲਣ ਔਖਾ ਹੋਇਆ ਪਿਆ ਹੈ। ਉੱਥੇ ਹੀ ਦੂਜੇ ਪਾਸੇ ਦਿੱਲੀ-ਐਨਸੀਆਰ ਵਿੱਚ ਵੱਧੇ ਤਾਪਮਾਨ ਦੇ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਲਗਾਤਾਰ ਵੱਧ ਰਹੇ ਤਾਪਮਾਨ ਅਤੇ ਕੜਕਦੀ ਧੁੱਪ ਨੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਵਧਾ ਦਿੱਤੀਆਂ ਹਨ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। 

ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ 12 ਅਤੇ 13 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ, ਜਦਕਿ 12 ਜੂਨ ਨੂੰ ਤੇਜ ਹਨੇਰੀ ਦੇ ਨਾਲ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। 

ਪੱਛਮੀ ਗੜਬੜੀ ਦਾ ਅਸਰ 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੱਛਮੀ ਗੜਬੜੀ ਦੇ ਘੱਟਣ ਦੇ ਕਾਰਨ ਪੰਜਾਬ ਦੇ ਤਾਪਮਾਨ ਵਧ ਰਿਹਾ ਹੈ। ਪਰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਦੇ ਵੀ ਆਸਾਰ ਹਨ। ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Petrol Two Wheeler: ਚੰਡੀਗੜ੍ਹ ‘ਚ ਜਲਦ ਬੰਦ ਹੋ ਜਾਵੇਗੀ ਪੈਟਰੋਲ ਦੋ-ਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ

Related Post