PTC News
Search

Punjab Weather News : ਪੰਜਾਬ ਚ ਭਾਰੀ ਮੀਂਹ ਦੀ ਚੇਤਾਵਨੀ, ਅਲਰਟ ਜਾਰੀ, 56 ਸਾਲਾਂ ਦਾ ਟੁੱਟਿਆ ਰਿਕਾਰਡ

Punjab Weather News : ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ, ਇਸ ਵਾਰ 56 ਸਾਲਾਂ ਦਾ ਰਿਕਾਰਡ ਟੁੱਟਿਆ ਹੈ। ਇਸ ਸਬੰਧੀ ਪੀਏਯੂ ਲੁਧਿਆਣਾ ਦੀ ਮੌਸਮ ਮਾਹਿਰ ਡਾ. ਪਵਨੀਤ ਕੌਰ ਕਿੰਗਰਾ ਨੇ ਜਾਣਕਾਰੀ ਸਾਂਝੀ ਕੀਤੀ ਹੈ।

By  KRISHAN KUMAR SHARMA September 25th 2026 04:29 PM -- Updated: September 25th 2026 04:39 PM

Punjab Weather News : ਪੰਜਾਬ 'ਚ ਆਗਾਮੀ ਦਿਨਾਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ, ਇਸ ਵਾਰ 56 ਸਾਲਾਂ ਦਾ ਰਿਕਾਰਡ ਟੁੱਟਿਆ ਹੈ। ਇਸ ਸਬੰਧੀ ਪੀਏਯੂ ਲੁਧਿਆਣਾ ਦੀ ਮੌਸਮ ਮਾਹਿਰ ਡਾ. ਪਵਨੀਤ ਕੌਰ ਕਿੰਗਰਾ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ...

EC ਵਿਵਾਦ ਸੁਪਰੀਮ ਕੋਰਟ ਪਹੁੰਚਿਆ, ਗਿਆਨੇਸ਼ ਕੁਮਾਰ 'ਤੇ ਖਿਲਾਫ਼ ਮੁਕੱਦਮਾ ਅਤੇ 13 ਕਰੋੜ ਵੋਟਰਾਂ ਦੇ ਨਾਮ ਹਟਾਉਣ ਦੀ ਜਾਂਚ ਦੀ ਮੰਗ

56 ਸਾਲਾਂ ਦਾ ਟੁੱਟਿਆ ਰਿਕਾਰਡ

ਮੌਸਮ ਵਿਭਾਗ ਦੇ ਮਾਹਿਰ ਡਾ. ਕਿੰਗਰਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਵੱਖ-ਵੱਖ ਥਾਈ ਭਾਰੀ ਮੀਂਹ ਪਵੇਗਾ। ਉਨ੍ਹਾਂ ਕਿਹਾ ਕਿ ਯੈਲੋ ਅਲਰਟ ਜਾਰੀ ਕਰਨ ਦੀ ਵੀ ਗੱਲ ਕਹੀ ਹੈ। ਮੌਸਮ ਮਾਹਿਰ ਨੇ ਕਿਹਾ ਕਿ 1970 ਤੋਂ ਲੈ ਕੇ ਅੱਜ ਤੱਕ, ਬੀਤੇ ਦਿਨੀ ਦਾ ਰਾਤ ਦਾ ਸਭ ਤੋਂ ਵੱਧ ਤਾਪਮਾਨ ਰਿਕਾਰਡ ਹੋਇਆ, ਜੋ ਪਹਿਲੇ 1970 ਦੇ ਵਿੱਚ ਰਿਕਾਰਡ ਹੋਇਆ ਸੀ, ਇਸ ਵਧੇ ਤਾਪਮਾਨ ਨੇ 56 ਸਾਲ ਦਾ ਰਿਕਾਰਡ ਤੋੜਿਆ।

ਬੀਤੇ ਦਿਨ ਤਾਪਮਾਨ 'ਚ ਦਰਜ ਕੀਤੀ ਗਈ ਗਿਰਾਵਟ

ਜਾਣਕਾਰੀ ਅਨੁਸਾਰ, ਪੰਜਾਬ ਵਿੱਚ ਕੱਲ੍ਹ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ -0.6 ਡਿਗਰੀ ਸੈਲਸੀਅਸ ਦੀ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ। ਫਰੀਦਕੋਟ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ 35.1 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 34.0 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.2 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੱਸ ਦਈਏ ਕਿ ਗਰਮੀ ਦੀ ਲਹਿਰ ਨੇ ਪੰਜਾਬ ਵਿੱਚ ਬਿਜਲੀ ਦੀ ਮੰਗ ਵਧਾ ਦਿੱਤੀ ਹੈ। ਅੱਜ, ਸੂਬੇ ਦੀ ਬਿਜਲੀ ਦੀ ਮੰਗ 14,120 ਮੈਗਾਵਾਟ ਸੀ। ਪੰਜਾਬ ਨੇ 5,004 ਮੈਗਾਵਾਟ ਬਿਜਲੀ ਪੈਦਾ ਕੀਤੀ, ਜਦੋਂ ਕਿ 9,118 ਮੈਗਾਵਾਟ ਦਰਾਮਦ ਕੀਤੀ ਗਈ।

ਇਹ ਵੀ ਪੜ੍ਹੋ...

ਪੰਜਾਬ 'ਚ ਅਕਾਲੀ ਦਲ ਤੋਂ ਬਿਨਾਂ ਸਰਕਾਰ ਨਹੀਂ ਬਣਾ ਸਕਦੀ BJP ; ਕੈਪਟਨ ਬੋਲੇ - ਮੈਂ ਭਾਜਪਾਈ ਬਣ ਕੇ ਕੁੱਝ ਨਹੀਂ ਖੱਟਿਆ

Constable Murder : ਚੰਡੀਗੜ੍ਹ ਪੁਲਿਸ ਦੇ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ, ਨਾਬਾਲਿਗ ਪੁੱਤ ਤੋਂ ਪੁੱਛਗਿੱਛ ਜਾਰੀ

Related Post