Punjab Weather Update: ਜਾਣੋ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਕਿਵੇਂ ਦਾ ਰਹੇਗਾ ਮੌਸਮ !

ਪੰਜਾਬ ਵਿੱਚ ਬੀਤੀ ਰਾਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਰਾਤ ਸਮੇਂ ਪਏ ਮੀਂਹ ਕਾਰਨ ਸੂਬੇ ‘ਚ ਤਾਪਮਾਨ ਚ ਗਿਰਾਵਟ ਦੇਖਣ ਨੂੰ ਮਿਲੀ।

By  Aarti June 11th 2023 05:43 PM

Punjab Weather Update: ਪੰਜਾਬ ਵਿੱਚ ਬੀਤੀ ਰਾਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਰਾਤ ਸਮੇਂ ਪਏ ਮੀਂਹ ਕਾਰਨ ਸੂਬੇ ‘ਚ ਤਾਪਮਾਨ ਚ ਗਿਰਾਵਟ ਦੇਖਣ ਨੂੰ ਮਿਲੀ। ਜਿਸ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਕਾਫੀ ਰਾਹਤ ਮਿਲੀ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ ਕੀਤੀ। 

ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ ਸੋਮਵਾਰ ਤੋਂ ਪੂਰੇ ਪੰਜਾਬ 'ਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ 'ਚ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਯੈਲੋ ਅਲਰਟ ਜਾਰੀ 

ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਪੂਰੇ ਮਾਝੇ ਅਤੇ ਦੁਆਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਪੰਜਾਬ ਭਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਮਾਲਵਾ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਨੂੰ ਛੱਡ ਕੇ ਹਰ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 3 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ। ਜਿਸ ਕਾਰਨ ਤਾਪਮਾਨ ਮੁੜ 40 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ।

ਇਹ ਵੀ ਪੜ੍ਹੋ: Petrol And Diesel Price In Punjab: ਪੰਜਾਬੀਆਂ ‘ਤੇ ਮਹਿੰਗਾਈ ਦੀ ਨਵੀਂ ਮਾਰ, ਸੂਬੇ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

Related Post